ਰਸੂਲਾਂ 10

ਉਨ੍ਹਾਂ ਵਿੱਚੋਂ ਇੱਕ ਆਦਮੀ ਨੇ ਉੱਤਰ ਦਿੱਤਾ, “ਸਾਨੂੰ ਕੁਰਨੇਲਿਯੁਸ ਸੂਬੇਦਾਰ ਨੇ ਇੱਥੇ ਭੇਜਿਆ ਹੈ। ਉਹ ਇੱਕ ਧਰਮੀ ਅਤੇ ਪਰਮੇਸ਼ਵਰ ਦਾ ਡਰ ਰੱਖਣ ਵਾਲਾ ਆਦਮੀ ਹੈ, ਜਿਸ ਦਾ ਸਾਰੇ ਯਹੂਦੀ ਲੋਕਾਂ ਦੁਆਰਾ ਸਤਿਕਾਰ ਕੀਤਾ ਜਾਂਦਾ ਹੈ। ਇੱਕ ਪਵਿੱਤਰ ਸਵਰਗਦੂਤ ਨੇ ਉਸ ਨੂੰ ਕਿਹਾ, ਕਿ ਉਹ ਤੁਹਾਨੂੰ ਉਸ ਦੇ ਘਰ ਆਉਣ ਲਈ ਬੁਲਾਵੇ ਤਾਂ ਜੋ ਉਹ ਸੁਣ ਸਕੇ ਜੋ ਤੁਸੀਂ ਆਖਣਾ ਹੈ।”

Acts 10:22 (UKJV) And they said, Cornelius the centurion, a just man, and one that fears God, and of good report among all the nation of the Jews, was warned from God by an holy angel to send for you into his house, and to hear words of you.

20ਉੱਠ, ਹੇਠਾਂ ਜਾਓ ਅਤੇ ਬਿਨਾਂ ਝਿਜਕ ਉਨ੍ਹਾਂ ਦੇ ਨਾਲ ਜਾ। ਚਿੰਤਾ ਨਾ ਕਰ, ਕਿਉਂਕਿ ਮੈਂ ਉਨ੍ਹਾਂ ਨੂੰ ਭੇਜਿਆ ਹੈ।”

21ਤਾਂ ਪਤਰਸ ਉਨ੍ਹਾਂ ਆਦਮੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਕਿਹਾ, “ਮੈਂ ਉਹ ਆਦਮੀ ਹਾਂ ਜਿਸ ਦੀ ਤੁਸੀਂ ਭਾਲ ਕਰ ਰਹੇ ਹੋ। ਤੁਸੀਂ ਕਿਉਂ ਆਏ ਹੋ?”

22ਉਨ੍ਹਾਂ ਵਿੱਚੋਂ ਇੱਕ ਆਦਮੀ ਨੇ ਉੱਤਰ ਦਿੱਤਾ, “ਸਾਨੂੰ ਕੁਰਨੇਲਿਯੁਸ ਸੂਬੇਦਾਰ ਨੇ ਇੱਥੇ ਭੇਜਿਆ ਹੈ। ਉਹ ਇੱਕ ਧਰਮੀ ਅਤੇ ਪਰਮੇਸ਼ਵਰ ਦਾ ਡਰ ਰੱਖਣ ਵਾਲਾ ਆਦਮੀ ਹੈ, ਜਿਸ ਦਾ ਸਾਰੇ ਯਹੂਦੀ ਲੋਕਾਂ ਦੁਆਰਾ ਸਤਿਕਾਰ ਕੀਤਾ ਜਾਂਦਾ ਹੈ। ਇੱਕ ਪਵਿੱਤਰ ਸਵਰਗਦੂਤ ਨੇ ਉਸ ਨੂੰ ਕਿਹਾ, ਕਿ ਉਹ ਤੁਹਾਨੂੰ ਉਸ ਦੇ ਘਰ ਆਉਣ ਲਈ ਬੁਲਾਵੇ ਤਾਂ ਜੋ ਉਹ ਸੁਣ ਸਕੇ ਜੋ ਤੁਸੀਂ ਆਖਣਾ ਹੈ।”

23ਤਦ ਪਤਰਸ ਨੇ ਆਦਮੀਆਂ ਨੂੰ ਉਸ ਦੇ ਮਹਿਮਾਨ ਬਣਨ ਲਈ ਘਰ ਦੇ ਅੰਦਰ ਬੁਲਾਇਆ। ਅਗਲੇ ਦਿਨ ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਆਦਮੀਆਂ ਨਾਲ ਚਲਾ ਗਿਆ। ਯਾਪਾ ਸ਼ਹਿਰ ਦੇ ਕਈ ਭਰਾ ਉਸ ਦੇ ਨਾਲ ਗਏ।

24ਅਗਲੇ ਦਿਨ ਉਹ ਕੈਸਰਿਆ ਪਹੁੰਚੇ। ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸ ਨੇ ਆਪਣੇ ਰਿਸ਼ਤੇਦਾਰਾਂ ਅਤੇ ਨੇੜਲੇ ਦੋਸਤਾਂ ਨੂੰ ਵੀ ਆਪਣੇ ਘਰ ਆਉਣ ਲਈ ਬੁਲਾਇਆ ਸੀ, ਇਸ ਲਈ ਉਹ ਵੀ ਉੱਥੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.