ਰਸੂਲਾਂ 10

ਪਰ ਪਤਰਸ ਨੇ ਉਸ ਨੂੰ ਉਠਾਇਆ ਅਤੇ ਕਿਹਾ, “ਉੱਠ ਖੜ੍ਹਾ ਹੋ, ਮੈਂ ਤਾਂ ਸਿਰਫ ਇੱਕ ਆਦਮੀ ਹੀ ਹਾਂ।”

Acts 10:26 (UKJV) But Peter took him up, saying, Stand up; I myself also am a man.

24ਅਗਲੇ ਦਿਨ ਉਹ ਕੈਸਰਿਆ ਪਹੁੰਚੇ। ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸ ਨੇ ਆਪਣੇ ਰਿਸ਼ਤੇਦਾਰਾਂ ਅਤੇ ਨੇੜਲੇ ਦੋਸਤਾਂ ਨੂੰ ਵੀ ਆਪਣੇ ਘਰ ਆਉਣ ਲਈ ਬੁਲਾਇਆ ਸੀ, ਇਸ ਲਈ ਉਹ ਵੀ ਉੱਥੇ ਸਨ।

25ਜਦੋਂ ਪਤਰਸ ਘਰ ਦੇ ਅੰਦਰ ਵੜਿਆ, ਕੁਰਨੇਲਿਯੁਸ ਉਸਨੂੰ ਮਿਲਿਆ ਅਤੇ ਆਦਰ ਨਾਲ ਉਸਦੇ ਪੈਰਾਂ ਤੇ ਡਿੱਗ ਪਿਆ।

26ਪਰ ਪਤਰਸ ਨੇ ਉਸ ਨੂੰ ਉਠਾਇਆ ਅਤੇ ਕਿਹਾ, “ਉੱਠ ਖੜ੍ਹਾ ਹੋ, ਮੈਂ ਤਾਂ ਸਿਰਫ ਇੱਕ ਆਦਮੀ ਹੀ ਹਾਂ।”

27ਜਦੋਂ ਉਹ ਉਸ ਨਾਲ ਗੱਲ ਕਰ ਰਿਹਾ ਸੀ, ਤਾਂ ਪਤਰਸ ਅੰਦਰ ਗਿਆ ਅਤੇ ਉਸਨੇ ਲੋਕਾਂ ਦਾ ਇੱਕ ਵੱਡਾ ਸਮੂਹ ਵੇਖਿਆ।

28ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਜੋ ਕਿ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਅਤੇ ਸਾਡੇ ਕਾਨੂੰਨ ਦੇ ਵਿਰੁੱਧ ਹੈ। ਪਰ ਪਰਮੇਸ਼ਵਰ ਨੇ ਮੈਨੂੰ ਦਿਖਾਇਆ ਹੈ ਕਿ ਮੈਨੂੰ ਕਿਸੇ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.