ਰਸੂਲਾਂ 10

ਅਤੇ ਉਸ ਨੇ ਮੈਨੂੰ ਕਿਹਾ, ‘ਹੇ ਕੁਰਨੇਲਿਯੁਸ, ਪਰਮੇਸ਼ਵਰ ਨੇ ਤੇਰੀਆਂ ਪ੍ਰਾਰਥਨਾਵਾਂ ਸੁਣੀਆਂ ਹਨ ਅਤੇ ਤੇਰੀਆਂ ਗਰੀਬਾਂ ਨੂੰ ਦਿੱਤੀਆਂ ਦਾਤਾਂ ਵੀ ਯਾਦ ਕੀਤੀਆਂ ਹਨ।

Acts 10:31 (UKJV) And said, Cornelius, your prayer is heard, and yours alms are had in remembrance in the sight of God.

29ਇਸ ਲਈ ਜਦੋਂ ਮੈਨੂੰ ਬੁਲਾਇਆ ਗਿਆ, ਤਾਂ ਮੈਂ ਉਸੇ ਵੇਲੇ ਬਿਨਾਂ ਕੋਈ ਇਤਰਾਜ਼ ਦੇ ਉੱਠ ਕੇ ਚਲਾ ਆਇਆ। ਕੀ ਮੈਂ ਤੁਹਾਨੂੰ ਪੁੱਛ ਸਕਦਾ ਹਾਂ ਕਿ ਤੁਸੀਂ ਮੈਨੂੰ ਕਿਉਂ ਬੁਲਾਇਆ?”

30ਕੁਰਨੇਲਿਯੁਸ ਨੇ ਜਵਾਬ ਦਿੱਤਾ, “ਤਿੰਨ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਦੁਪਹਿਰ ਦੇ ਤਿੰਨ ਵਜੇ ਪ੍ਰਾਰਥਨਾ ਕਰ ਰਿਹਾ ਸੀ। ਅਚਾਨਕ ਚਮਕਦੇ ਕੱਪੜਿਆਂ ਵਿੱਚ ਇੱਕ ਆਦਮੀ ਮੇਰੇ ਸਾਮ੍ਹਣੇ ਆਣ ਖਲੋਤਾ।

31ਅਤੇ ਉਸ ਨੇ ਮੈਨੂੰ ਕਿਹਾ, ‘ਹੇ ਕੁਰਨੇਲਿਯੁਸ, ਪਰਮੇਸ਼ਵਰ ਨੇ ਤੇਰੀਆਂ ਪ੍ਰਾਰਥਨਾਵਾਂ ਸੁਣੀਆਂ ਹਨ ਅਤੇ ਤੇਰੀਆਂ ਗਰੀਬਾਂ ਨੂੰ ਦਿੱਤੀਆਂ ਦਾਤਾਂ ਵੀ ਯਾਦ ਕੀਤੀਆਂ ਹਨ।

32ਇਸ ਲਈ ਕਿਸੇ ਨੂੰ ਯਾਪਾ ਵਿੱਚ ਸ਼ਿਮਓਨ ਕੋਲ ਭੇਜ ਜਿਹੜਾ ਪਤਰਸ ਕਹਾਉਂਦਾ ਹੈ। ਉਹ ਸ਼ਿਮਓਨ ਦੇ ਘਰ ਮਹਿਮਾਨ ਹੈ, ਜੋ ਚਮੜਾ ਬਣਾਉਂਦਾ ਹੈ ਅਤੇ ਜਿਹੜਾ ਸਮੁੰਦਰ ਦੇ ਕਿਨਾਰੇ ਰਹਿੰਦਾ ਹੈ।’

33ਇਸ ਲਈ ਮੈਂ ਉਸੇ ਵੇਲੇ ਕੁਝ ਆਦਮੀਆਂ ਨੂੰ ਤੁਹਾਡੇ ਕੋਲ ਭੇਜਿਆ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ। ਹੁਣ ਅਸੀਂ ਸਾਰੇ ਇੱਥੇ ਪਰਮੇਸ਼ਵਰ ਦੀ ਹਜ਼ੂਰੀ ਵਿੱਚ ਇਕੱਠੇ ਹੋਏ ਹਾਂ ਉਹ ਸਾਰਿਆਂ ਗੱਲਾਂ ਸੁਣਨ ਲਈ ਜਿਹੜੀਆਂ ਪ੍ਰਭੂ ਨੇ ਤੈਨੂੰ ਆਦੇਸ਼ ਕੀਤੀਆਂ ਸਾਨੂੰ ਸੁਣਾਉਣ ਲਈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.