37ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੋਹਨ ਬਪਤਿਸਮਾ ਦੇਣ ਵਾਲੇ ਦੇ ਪ੍ਰਚਾਰ ਤੋਂ ਬਾਅਦ, ਗਲੀਲੀ ਪ੍ਰਾਂਤ ਤੋਂ ਲੈ ਕੇ ਸਾਰੇ ਯਹੂਦਿਯਾ ਪ੍ਰਾਂਤ ਵਿੱਚ ਫੈਲ ਗਿਆ।
38ਤੁਸੀਂ ਨਾਜ਼ਰੇਥ ਦੇ ਯਿਸ਼ੂ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ਵਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਦੁਸ਼ਟ ਦੇ ਜਕੜੇ ਹੋਏ ਸਨ, ਉਹਨਾਂ ਨੂੰ ਚੰਗਾ ਕਰਦਾ ਸੀ ਕਿਉਂ ਜੋ ਪਰਮੇਸ਼ਵਰ ਉਹ ਦੇ ਨਾਲ ਸੀ।
39“ਅਸੀਂ ਉਸ ਹਰ ਕੰਮ ਦੇ ਗਵਾਹ ਹਾਂ ਜੋ ਉਸ ਨੇ ਯਹੂਦੀਆਂ ਦੇ ਦੇਸ਼ ਅਤੇ ਯੇਰੂਸ਼ਲੇਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਸ ਨੂੰ ਸਲੀਬ ਤੇ ਲਟਕਾਅ ਕੇ ਮਾਰ ਦਿੱਤਾ।
40ਪਰ, ਪਰਮੇਸ਼ਵਰ ਨੇ ਉਸ ਨੂੰ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਉਸ ਨੂੰ ਪਰਗਟ ਕੀਤਾ।
41ਸਾਰਿਆਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ਵਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ।