ਰਸੂਲਾਂ 10

ਕੁਰਨੇਲਿਯੁਸ ਨੇ ਸਵਰਗਦੂਤ ਵੱਲ ਵੇਖਿਆ ਅਤੇ ਘਬਰਾ ਗਿਆ ਫਿਰ ਉਸ ਨੇ ਡਰ ਦੇ ਹੋਏ ਪੁੱਛਿਆ, “ਪ੍ਰਭੂ ਜੀ, ਤੁਸੀਂ ਕੀ ਚਾਹੁੰਦੇ ਹੋ?” ਸਵਰਗਦੂਤ ਨੇ ਉੱਤਰ ਦਿੱਤਾ, “ਤੇਰੀਆਂ ਪ੍ਰਾਰਥਨਾਵਾਂ ਅਤੇ ਗਰੀਬਾਂ ਨੂੰ ਦਿੱਤੀਆਂ ਦਾਤਾਂ ਪਰਮੇਸ਼ਵਰ ਦੇ ਅੱਗੇ ਯਾਦਗਾਰੀ ਭੇਟ ਵਜੋਂ ਪਹੁੰਚੇ ਹਨ।”

Acts 10:4 (UKJV) And when he looked on him, he was afraid, and said, What is it, Lord? And he said unto him, Your prayers and yours alms are come up for a memorial before God.

2ਉਹ ਅਤੇ ਉਸ ਦਾ ਸਾਰਾ ਪਰਿਵਾਰ ਧਰਮੀ ਅਤੇ ਪਰਮੇਸ਼ਵਰ ਦਾ ਡਰ ਰੱਖਣ ਵਾਲਾ ਸੀ; ਅਤੇ ਉਸ ਨੇ ਲੋੜਵੰਦਾਂ ਲੋਕਾਂ ਨੂੰ ਖੁੱਲ੍ਹੇ ਦਿਲ ਨਾਲ ਦਾਨ ਦਿੱਤਾ ਅਤੇ ਨਿਯਮਿਤ ਤੌਰ ਤੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਦਾ ਸੀ।

3ਇੱਕ ਦਿਨ ਦੁਪਹਿਰ ਦੇ ਤਿੰਨ ਵਜੇ ਉਸ ਨੇ ਇੱਕ ਦਰਸ਼ਨ ਦੇਖਿਆ। ਉਸ ਨੇ ਸਪੱਸ਼ਟ ਤੌਰ ਤੇ ਪਰਮੇਸ਼ਵਰ ਦਾ ਇੱਕ ਸਵਰਗਦੂਤ ਵੇਖਿਆ, ਜੋ ਉਸ ਕੋਲ ਆਇਆ ਅਤੇ ਕਿਹਾ, “ਹੇ ਕੁਰਨੇਲਿਯੁਸ!”

4ਕੁਰਨੇਲਿਯੁਸ ਨੇ ਸਵਰਗਦੂਤ ਵੱਲ ਵੇਖਿਆ ਅਤੇ ਘਬਰਾ ਗਿਆ ਫਿਰ ਉਸ ਨੇ ਡਰ ਦੇ ਹੋਏ ਪੁੱਛਿਆ, “ਪ੍ਰਭੂ ਜੀ, ਤੁਸੀਂ ਕੀ ਚਾਹੁੰਦੇ ਹੋ?” ਸਵਰਗਦੂਤ ਨੇ ਉੱਤਰ ਦਿੱਤਾ, “ਤੇਰੀਆਂ ਪ੍ਰਾਰਥਨਾਵਾਂ ਅਤੇ ਗਰੀਬਾਂ ਨੂੰ ਦਿੱਤੀਆਂ ਦਾਤਾਂ ਪਰਮੇਸ਼ਵਰ ਦੇ ਅੱਗੇ ਯਾਦਗਾਰੀ ਭੇਟ ਵਜੋਂ ਪਹੁੰਚੇ ਹਨ।”

5ਇਸ ਲਈ, ਹੁਣ ਕੁਝ ਆਦਮੀਆਂ ਨੂੰ ਯਾਪਾ ਸ਼ਹਿਰ ਜਾਣ ਲਈ ਆਦੇਸ਼ ਦੇ ਕਿ ਉਹ ਸ਼ਿਮਓਨ ਨਾਮ ਦੇ ਇੱਕ ਆਦਮੀ ਨੂੰ ਵਾਪਸ ਬੁਲਾ ਕੇ ਲਿਆਉਣ, ਜਿਹੜਾ ਪਤਰਸ ਕਹਾਉਂਦਾ ਹੈ।

6ਉਹ ਇੱਕ ਆਦਮੀ ਦੇ ਨਾਲ ਰਹਿ ਰਿਹਾ ਹੈ, ਜਿਸ ਦਾ ਨਾਮ ਵੀ ਸ਼ਿਮਓਨ ਹੈ, ਜੋ ਚਮੜਾ ਬਣਾਉਂਦਾ ਹੈ ਅਤੇ ਜਿਹੜਾ ਸਮੁੰਦਰ ਦੇ ਕਿਨਾਰੇ ਰਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.