39“ਅਸੀਂ ਉਸ ਹਰ ਕੰਮ ਦੇ ਗਵਾਹ ਹਾਂ ਜੋ ਉਸ ਨੇ ਯਹੂਦੀਆਂ ਦੇ ਦੇਸ਼ ਅਤੇ ਯੇਰੂਸ਼ਲੇਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਸ ਨੂੰ ਸਲੀਬ ਤੇ ਲਟਕਾਅ ਕੇ ਮਾਰ ਦਿੱਤਾ।
40ਪਰ, ਪਰਮੇਸ਼ਵਰ ਨੇ ਉਸ ਨੂੰ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਉਸ ਨੂੰ ਪਰਗਟ ਕੀਤਾ।
41ਸਾਰਿਆਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ਵਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ।
42ਉਸ ਨੇ ਸਾਨੂੰ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਗਵਾਹੀ ਦੇਣ ਦਾ ਹੁਕਮ ਦਿੱਤਾ ਕਿ ਯਿਸ਼ੂ ਉਹੀ ਹੈ ਜਿਸ ਨੂੰ ਪਰਮੇਸ਼ਵਰ ਨੇ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਲਈ ਨਿਯੁਕਤ ਕੀਤਾ ਹੋਇਆ ਹੈ।
43ਸਾਰੇ ਨਬੀਆਂ ਨੇ ਯਿਸ਼ੂ ਬਾਰੇ ਗਵਾਹੀ ਦਿੱਤੀ ਕਿ ਹਰੇਕ ਜਿਹੜਾ ਕੋਈ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਸ ਦੇ ਨਾਮ ਰਾਹੀਂ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਦਾ ਹੈ।”