43ਸਾਰੇ ਨਬੀਆਂ ਨੇ ਯਿਸ਼ੂ ਬਾਰੇ ਗਵਾਹੀ ਦਿੱਤੀ ਕਿ ਹਰੇਕ ਜਿਹੜਾ ਕੋਈ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਸ ਦੇ ਨਾਮ ਰਾਹੀਂ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਦਾ ਹੈ।”
44ਜਦੋਂ ਪਤਰਸ ਅਜੇ ਇਹ ਬਚਨ ਬੋਲ ਹੀ ਰਿਹਾ ਸੀ, ਕਿ ਪਵਿੱਤਰ ਆਤਮਾ ਉਨ੍ਹਾਂ ਸਾਰਿਆਂ ਉੱਤੇ ਉਤਰਿਆ, ਜੋ ਬਚਨ ਨੂੰ ਸੁਣਦੇ ਸਨ।
45ਸੁੰਨਤ ਕੀਤੇ ਹੋਏ ਵਿਸ਼ਵਾਸਯੋਗ ਜੋ ਪਤਰਸ ਦੇ ਨਾਲ ਆਏ ਸਨ, ਹੈਰਾਨ ਸਨ ਕਿ ਪਵਿੱਤਰ ਆਤਮਾ ਦੀ ਦਾਤ ਗ਼ੈਰ-ਯਹੂਦੀਆਂ ਉੱਤੇ ਵੀ ਵਹਾਇਆ ਗਿਆ ਹੈ।
46ਕਿਉਂਕਿ ਉਨ੍ਹਾਂ ਨੇ ਉਨ੍ਹਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਦੇ ਅਤੇ ਪਰਮੇਸ਼ਵਰ ਦੀ ਉਸਤਤ ਕਰਦਿਆਂ ਸੁਣਿਆ। ਫਿਰ ਪਤਰਸ ਨੇ ਘੋਸ਼ਿਤ ਕੀਤਾ,
47“ਨਿਸ਼ਚਿਤ ਤੌਰ ਤੇ ਕੋਈ ਵੀ ਉਨ੍ਹਾਂ ਨੂੰ ਪਾਣੀ ਨਾਲ ਬਪਤਿਸਮਾ ਲੈਣ ਤੋਂ ਰੋਕ ਨਹੀਂ ਸਕਦਾ, ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ ਹੈ, ਜਿਵੇਂ ਕਿ ਸਾਡੇ ਕੋਲ ਹੈ।”