46ਕਿਉਂਕਿ ਉਨ੍ਹਾਂ ਨੇ ਉਨ੍ਹਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਦੇ ਅਤੇ ਪਰਮੇਸ਼ਵਰ ਦੀ ਉਸਤਤ ਕਰਦਿਆਂ ਸੁਣਿਆ। ਫਿਰ ਪਤਰਸ ਨੇ ਘੋਸ਼ਿਤ ਕੀਤਾ,
47“ਨਿਸ਼ਚਿਤ ਤੌਰ ਤੇ ਕੋਈ ਵੀ ਉਨ੍ਹਾਂ ਨੂੰ ਪਾਣੀ ਨਾਲ ਬਪਤਿਸਮਾ ਲੈਣ ਤੋਂ ਰੋਕ ਨਹੀਂ ਸਕਦਾ, ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ ਹੈ, ਜਿਵੇਂ ਕਿ ਸਾਡੇ ਕੋਲ ਹੈ।”
48ਇਸ ਲਈ ਉਸ ਨੇ ਹੁਕਮ ਦਿੱਤਾ ਕਿ ਉਹ ਯਿਸ਼ੂ ਮਸੀਹ ਦੇ ਨਾਮ ਤੇ ਬਪਤਿਸਮਾ ਲੈਣ। ਤਦ ਉਨ੍ਹਾਂ ਨੇ ਪਤਰਸ ਨੂੰ ਕੁਝ ਦਿਨ ਹੋਰ ਉਨ੍ਹਾਂ ਨਾਲ ਰਹਿਣ ਲਈ ਬੇਨਤੀ ਕੀਤੀ।