ਰਸੂਲਾਂ 10

ਉਹ ਇੱਕ ਆਦਮੀ ਦੇ ਨਾਲ ਰਹਿ ਰਿਹਾ ਹੈ, ਜਿਸ ਦਾ ਨਾਮ ਵੀ ਸ਼ਿਮਓਨ ਹੈ, ਜੋ ਚਮੜਾ ਬਣਾਉਂਦਾ ਹੈ ਅਤੇ ਜਿਹੜਾ ਸਮੁੰਦਰ ਦੇ ਕਿਨਾਰੇ ਰਹਿੰਦਾ ਹੈ।

Acts 10:6 (UKJV) He lodges with one Simon a tanner, whose house is by the sea side: he shall tell you what you ought to do.

4ਕੁਰਨੇਲਿਯੁਸ ਨੇ ਸਵਰਗਦੂਤ ਵੱਲ ਵੇਖਿਆ ਅਤੇ ਘਬਰਾ ਗਿਆ ਫਿਰ ਉਸ ਨੇ ਡਰ ਦੇ ਹੋਏ ਪੁੱਛਿਆ, “ਪ੍ਰਭੂ ਜੀ, ਤੁਸੀਂ ਕੀ ਚਾਹੁੰਦੇ ਹੋ?” ਸਵਰਗਦੂਤ ਨੇ ਉੱਤਰ ਦਿੱਤਾ, “ਤੇਰੀਆਂ ਪ੍ਰਾਰਥਨਾਵਾਂ ਅਤੇ ਗਰੀਬਾਂ ਨੂੰ ਦਿੱਤੀਆਂ ਦਾਤਾਂ ਪਰਮੇਸ਼ਵਰ ਦੇ ਅੱਗੇ ਯਾਦਗਾਰੀ ਭੇਟ ਵਜੋਂ ਪਹੁੰਚੇ ਹਨ।”

5ਇਸ ਲਈ, ਹੁਣ ਕੁਝ ਆਦਮੀਆਂ ਨੂੰ ਯਾਪਾ ਸ਼ਹਿਰ ਜਾਣ ਲਈ ਆਦੇਸ਼ ਦੇ ਕਿ ਉਹ ਸ਼ਿਮਓਨ ਨਾਮ ਦੇ ਇੱਕ ਆਦਮੀ ਨੂੰ ਵਾਪਸ ਬੁਲਾ ਕੇ ਲਿਆਉਣ, ਜਿਹੜਾ ਪਤਰਸ ਕਹਾਉਂਦਾ ਹੈ।

6ਉਹ ਇੱਕ ਆਦਮੀ ਦੇ ਨਾਲ ਰਹਿ ਰਿਹਾ ਹੈ, ਜਿਸ ਦਾ ਨਾਮ ਵੀ ਸ਼ਿਮਓਨ ਹੈ, ਜੋ ਚਮੜਾ ਬਣਾਉਂਦਾ ਹੈ ਅਤੇ ਜਿਹੜਾ ਸਮੁੰਦਰ ਦੇ ਕਿਨਾਰੇ ਰਹਿੰਦਾ ਹੈ।

7ਜਦੋਂ ਸਵਰਗਦੂਤ ਕੁਰਨੇਲਿਯੁਸ ਨਾਲ ਗੱਲ ਕਰ ਚੁੱਕਾ, ਤਾਂ ਉਸ ਕੋਲੋ ਚੱਲਿਆ ਗਿਆ, ਤਾਂ ਕੁਰਨੇਲਿਯੁਸ ਨੇ ਆਪਣੇ ਦੋ ਘਰੇਲੂ ਨੌਕਰਾਂ ਅਤੇ ਇੱਕ ਸਿਪਾਹੀ ਨੂੰ ਬੁਲਾਇਆ ਜੋ ਉਸ ਦੀ ਸੇਵਾ ਕਰਦੇ ਸਨ, ਇੱਕ ਉਹ ਸੀ ਜੋ ਪਰਮੇਸ਼ਵਰ ਦੀ ਬੰਦਗੀ ਵੀ ਕਰਦਾ ਸੀ।

8ਉਸ ਨੇ ਉਨ੍ਹਾਂ ਨੂੰ ਉਹ ਸਭ ਕੁਝ ਦੱਸਿਆ ਜੋ ਵਾਪਰਿਆ ਸੀ ਅਤੇ ਉਨ੍ਹਾਂ ਨੂੰ ਯਾਪਾ ਭੇਜ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.