ਰਸੂਲਾਂ 11

ਜਦੋਂ ਉਹ ਉੱਥੇ ਪਹੁੰਚਿਆ, ਤਾਂ ਉਸ ਨੂੰ ਅਹਿਸਾਸ ਹੋਇਆ ਕਿ ਪਰਮੇਸ਼ਵਰ ਨੇ ਵਿਸ਼ਵਾਸ ਕਰਨ ਵਾਲਿਆਂ ਉੱਤੇ ਬੜੀ ਵੱਡੀ ਕਿਰਪਾ ਕੀਤੀ। ਇਸ ਲਈ ਉਹ ਬਹੁਤ ਖੁਸ਼ ਸੀ, ਅਤੇ ਉਸ ਨੇ ਲਗਾਤਾਰ ਸਾਰੇ ਵਿਸ਼ਵਾਸੀਆਂ ਨੂੰ ਪ੍ਰਭੂ ਯਿਸ਼ੂ ਉੱਤੇ ਦਿਲ ਤੋਂ ਵਿਸ਼ਵਾਸ ਰੱਖਣ ਲਈ ਉਤਸ਼ਾਹਿਤ ਕੀਤਾ।

Acts 11:23 (UKJV) Who, when he came, and had seen the grace of God, was glad, and exhorted them all, that with purpose of heart they would cleave unto the Lord.

21ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ, ਅਤੇ ਬਹੁਤ ਸਾਰੇ ਲੋਕਾਂ ਨੇ ਵਿਸ਼ਵਾਸ ਕੀਤਾ ਅਤੇ ਪ੍ਰਭੂ ਯਿਸ਼ੂ ਨੂੰ ਸਵੀਕਾਰ ਕੀਤਾ।

22ਇਸ ਦੀ ਖ਼ਬਰ ਯੇਰੂਸ਼ਲੇਮ ਦੀ ਕਲੀਸਿਆ ਤੱਕ ਪਹੁੰਚੀ ਅਤੇ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਆ ਭੇਜਿਆ।

23ਜਦੋਂ ਉਹ ਉੱਥੇ ਪਹੁੰਚਿਆ, ਤਾਂ ਉਸ ਨੂੰ ਅਹਿਸਾਸ ਹੋਇਆ ਕਿ ਪਰਮੇਸ਼ਵਰ ਨੇ ਵਿਸ਼ਵਾਸ ਕਰਨ ਵਾਲਿਆਂ ਉੱਤੇ ਬੜੀ ਵੱਡੀ ਕਿਰਪਾ ਕੀਤੀ। ਇਸ ਲਈ ਉਹ ਬਹੁਤ ਖੁਸ਼ ਸੀ, ਅਤੇ ਉਸ ਨੇ ਲਗਾਤਾਰ ਸਾਰੇ ਵਿਸ਼ਵਾਸੀਆਂ ਨੂੰ ਪ੍ਰਭੂ ਯਿਸ਼ੂ ਉੱਤੇ ਦਿਲ ਤੋਂ ਵਿਸ਼ਵਾਸ ਰੱਖਣ ਲਈ ਉਤਸ਼ਾਹਿਤ ਕੀਤਾ।

24ਉਹ ਇੱਕ ਚੰਗਾ ਆਦਮੀ ਸੀ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ, ਅਤੇ ਬਹੁਤ ਸਾਰੇ ਲੋਕਾਂ ਨੇ ਪ੍ਰਭੂ ਯਿਸ਼ੂ ਦੇ ਉੱਤੇ ਵਿਸ਼ਵਾਸ ਕੀਤਾ।

25ਫਿਰ ਬਰਨਬਾਸ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.