23ਜਦੋਂ ਉਹ ਉੱਥੇ ਪਹੁੰਚਿਆ, ਤਾਂ ਉਸ ਨੂੰ ਅਹਿਸਾਸ ਹੋਇਆ ਕਿ ਪਰਮੇਸ਼ਵਰ ਨੇ ਵਿਸ਼ਵਾਸ ਕਰਨ ਵਾਲਿਆਂ ਉੱਤੇ ਬੜੀ ਵੱਡੀ ਕਿਰਪਾ ਕੀਤੀ। ਇਸ ਲਈ ਉਹ ਬਹੁਤ ਖੁਸ਼ ਸੀ, ਅਤੇ ਉਸ ਨੇ ਲਗਾਤਾਰ ਸਾਰੇ ਵਿਸ਼ਵਾਸੀਆਂ ਨੂੰ ਪ੍ਰਭੂ ਯਿਸ਼ੂ ਉੱਤੇ ਦਿਲ ਤੋਂ ਵਿਸ਼ਵਾਸ ਰੱਖਣ ਲਈ ਉਤਸ਼ਾਹਿਤ ਕੀਤਾ।
24ਉਹ ਇੱਕ ਚੰਗਾ ਆਦਮੀ ਸੀ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ, ਅਤੇ ਬਹੁਤ ਸਾਰੇ ਲੋਕਾਂ ਨੇ ਪ੍ਰਭੂ ਯਿਸ਼ੂ ਦੇ ਉੱਤੇ ਵਿਸ਼ਵਾਸ ਕੀਤਾ।
25ਫਿਰ ਬਰਨਬਾਸ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।
26ਸੌਲੁਸ ਨੂੰ ਲੱਭਣ ਤੋਂ ਬਾਅਦ, ਬਰਨਬਾਸ ਉਸ ਨੂੰ ਅੰਤਾਕਿਯਾ ਦੇ ਸ਼ਹਿਰ ਲੈ ਗਿਆ, ਉਹ ਦੋਵੇਂ ਉੱਥੇ ਇੱਕ ਸਾਲ ਤੱਕ ਉਸ ਕਲੀਸਿਆ ਵਿੱਚ ਰਹੇ ਅਤੇ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੂੰ ਯਿਸ਼ੂ ਬਾਰੇ ਸਿਖਾਇਆ, ਇਹ ਅੰਤਾਕਿਆ ਸ਼ਹਿਰ ਵਿੱਚ ਸੀ ਜਿੱਥੇ ਮਸੀਹ ਯਿਸ਼ੂ ਦੇ ਚੇਲਿਆਂ ਨੂੰ ਪਹਿਲਾਂ ਈਸਾਈ ਕਿਹਾ ਜਾਂਦਾ ਸੀ।
27ਜਦੋਂ ਬਰਨਬਾਸ ਅਤੇ ਸੌਲੁਸ ਅੰਤਾਕਿਆ ਵਿੱਚ ਸਨ, ਅਤੇ ਕੁਝ ਨਿਹਚਾਵਾਨ ਜੋ ਨਬੀ ਸਨ ਉਹ ਯੇਰੂਸ਼ਲੇਮ ਤੋਂ ਉੱਥੇ ਪਹੁੰਚੇ।