ਰਸੂਲਾਂ 11

ਮੈਂ ਉਸ ਵਿੱਚ ਦੇਖਿਆ ਅਤੇ ਧਰਤੀ ਦੇ ਚਾਰ-ਪੈਰਾਂ ਵਾਲੇ ਜੰਗਲੀ ਜਾਨਵਰਾਂ ਦੇ ਨਾਲ-ਨਾਲ ਰੀਂਗਣ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੀ ਵੇਖੇ।

Acts 11:6 (UKJV) Upon the which when I had fastened mine eyes, I considered, and saw four-footed beasts of the earth, and wild beasts, and creeping things, and fowls of the air.

4ਇਸ ਲਈ ਪਤਰਸ ਨੇ ਉਨ੍ਹਾਂ ਨੂੰ ਸਮਝਾਉਣਾ ਸ਼ੁਰੂ ਕਰ ਦਿੱਤਾ ਕਿ ਕੁਰਨੇਲਿਯੁਸ ਬਾਰੇ ਕੀ ਹੋਇਆ ਸੀ:

5“ਉਸ ਨੇ ਕਿਹਾ, ਮੈਂ ਯਾਪਾ ਸ਼ਹਿਰ ਵਿੱਚ ਇਕੱਲਾ ਪ੍ਰਾਰਥਨਾ ਕਰ ਰਿਹਾ ਸੀ ਅਤੇ ਛੱਤ ਦੇ ਉੱਪਰ ਮੈਂ ਇੱਕ ਦਰਸ਼ਨ ਦੇਖਿਆ, ਕਿ ਕੋਈ ਇੱਕ ਵੱਡੀ ਚਾਦਰ ਵਰਗਾ ਕੁਝ ਅਕਾਸ਼ ਤੋਂ ਧਰਤੀ ਦੀ ਵੱਲ ਮੇਰੇ ਕੋਲ ਹੇਠਾਂ ਉਤਾਰਿਆ ਗਿਆ। ਜਿੱਥੇ ਮੈਂ ਬੈਠਾ ਹੋਇਆ ਸੀ, ਅਤੇ ਜਿਸ ਦੀਆਂ ਚਾਰ ਨੁੱਕਰਾਂ ਸਨ।

6ਮੈਂ ਉਸ ਵਿੱਚ ਦੇਖਿਆ ਅਤੇ ਧਰਤੀ ਦੇ ਚਾਰ-ਪੈਰਾਂ ਵਾਲੇ ਜੰਗਲੀ ਜਾਨਵਰਾਂ ਦੇ ਨਾਲ-ਨਾਲ ਰੀਂਗਣ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੀ ਵੇਖੇ।

7ਫੇਰ ਮੈਂ ਇੱਕ ਆਵਾਜ਼ ਸੁਣੀ ਜੋ ਮੈਨੂੰ ਕਹਿੰਦੀ ਸੀ, ‘ਹੇ ਪਤਰਸ ਉੱਠ, ਮਾਰ ਅਤੇ ਖਾ।’

8“ਮੈਂ ਜਵਾਬ ਦਿੱਤਾ, ‘ਕਦੇ ਵੀ ਨਹੀਂ ਪ੍ਰਭੂ ਜੀ! ਮੇਰੇ ਮੂੰਹ ਵਿੱਚ ਕਦੇ ਵੀ ਕੋਈ ਅਸ਼ੁੱਧ ਜਾਂ ਅਪਵਿੱਤਰ ਚੀਜ਼ ਨਹੀਂ ਗਈ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.