2ਉਸ ਨੇ ਯੋਹਨ ਦੇ ਛੋਟੇ ਭਰਾ ਯਾਕੋਬ ਨੂੰ ਤਲਵਾਰ ਨਾਲ ਮਰਵਾ ਦਿੱਤਾ।
3ਜਦੋਂ ਹੇਰੋਦੇਸ ਨੇ ਦੇਖਿਆ ਕਿ ਉਸ ਨੇ ਅਜਿਹਾ ਕਰਕੇ ਯਹੂਦੀ ਆਗੂਆਂ ਨੂੰ ਖੁਸ਼ ਕੀਤਾ ਹੈ, ਤਾਂ ਉਸ ਨੇ ਸਿਪਾਹੀਆਂ ਨੂੰ ਹੁਕਮ ਕੀਤਾ ਕਿ ਉਹ ਪਤਰਸ ਨੂੰ ਵੀ ਗ੍ਰਿਫ਼ਤਾਰ ਕਰ ਲਿਆਉਣ ਤਾਂ ਜੋ ਉਹ ਉਸ ਨੂੰ ਵੀ ਜਾਨੋਂ ਮਾਰ ਦੇਵੇ। ਇਹ ਤਿਉਹਾਰ ਦੇ ਸਮੇਂ ਹੋਇਆ ਜਦੋਂ ਯਹੂਦੀ ਲੋਕ ਬਿਨਾਂ ਖਮੀਰ ਤੋਂ ਰੋਟੀ ਖਾਧੇ ਸਨ।
4ਇਸ ਲਈ ਉਨ੍ਹਾਂ ਨੇ ਪਤਰਸ ਨੂੰ ਫੜ੍ਹ ਕੇ ਜੇਲ੍ਹ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
5ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਕਲੀਸਿਆ ਦਿਲੋਂ ਉਸ ਲਈ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰ ਰਹੀ ਸੀ।
6ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਬੰਨ੍ਹਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰਾ ਦੇਣ ਵਾਲੇ ਜੇਲ੍ਹ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।