ਰਸੂਲਾਂ 13

“ਤੂੰ ਦੁਸ਼ਟ ਦਾ ਬੱਚਾ ਹੈ ਅਤੇ ਤੂੰ ਉਸ ਹਰ ਚੰਗੀ ਚੀਜ਼ ਦਾ ਵਿਰੋਧ ਕਰਦਾ ਹੈ! ਤੂੰ ਹਮੇਸ਼ਾ ਲੋਕਾਂ ਨਾਲ ਝੂਠ ਬੋਲਦਾ ਅਤੇ ਬਹੁਤਿਆਂ ਦਾ ਮਾੜਾ ਕਰਦਾ। ਕੀ ਤੂੰ ਪ੍ਰਭੂ ਦੀ ਸੱਚਾਈ ਨੂੰ ਬਦਲਣਾ ਅਤੇ ਉਸ ਦੀ ਸੱਚਾਈ ਬਾਰੇ ਝੂਠ ਬੋਲਣਾ ਕਦੋਂ ਬੰਦ ਕਰੇਗਾ?

Acts 13:10 (UKJV) And said, O full of all subtlety and all mischief, you child of the devil, you enemy of all righteousness, will you not cease to pervert the right ways of the Lord?

8ਪਰ ਐਲਿਮਾਸ ਜਾਦੂਗਰ (ਇਸ ਲਈ ਉਸ ਦੇ ਨਾਮ ਦਾ ਅਰਥ ਜਾਦੂਗਰ ਹੈ) ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਬਾਰ-ਬਾਰ ਹਾਕਮ ਨੂੰ ਵਿਸ਼ਵਾਸ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ।

9ਤਦ ਸੌਲੁਸ, ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਉਸ ਨੇ ਜਾਦੂਗਰ ਵੱਲ ਸਿੱਧਾ ਵੇਖਿਆ ਅਤੇ ਕਿਹਾ,

10“ਤੂੰ ਦੁਸ਼ਟ ਦਾ ਬੱਚਾ ਹੈ ਅਤੇ ਤੂੰ ਉਸ ਹਰ ਚੰਗੀ ਚੀਜ਼ ਦਾ ਵਿਰੋਧ ਕਰਦਾ ਹੈ! ਤੂੰ ਹਮੇਸ਼ਾ ਲੋਕਾਂ ਨਾਲ ਝੂਠ ਬੋਲਦਾ ਅਤੇ ਬਹੁਤਿਆਂ ਦਾ ਮਾੜਾ ਕਰਦਾ। ਕੀ ਤੂੰ ਪ੍ਰਭੂ ਦੀ ਸੱਚਾਈ ਨੂੰ ਬਦਲਣਾ ਅਤੇ ਉਸ ਦੀ ਸੱਚਾਈ ਬਾਰੇ ਝੂਠ ਬੋਲਣਾ ਕਦੋਂ ਬੰਦ ਕਰੇਗਾ?

11ਹੁਣ ਪਰਮੇਸ਼ਵਰ ਦਾ ਹੱਥ ਤੇਰੇ ਖਿਲਾਫ਼ ਹੈ। ਕੁਝ ਸਮੇਂ ਲਈ ਤੂੰ ਅੰਨ੍ਹਾ ਹੋ ਜਾਵੇਗਾ, ਅਤੇ ਸੂਰਜ ਦੀ ਰੌਸ਼ਨੀ ਵੀ ਨਹੀਂ ਵੇਖ ਸਕੇਗਾ।” ਅਚਾਨਕ ਉਸ ਦੀਆ ਅੱਖਾਂ ਤੇ ਧੁੰਦਲਾਪਨ ਅਤੇ ਹਨੇਰਾ ਆ ਗਿਆ, ਅਤੇ ਉਹ ਭੜਕ ਉੱਠਿਆ, ਅਤੇ ਉਹ ਅੰਨ੍ਹੇ ਲੋਕ ਵਾਂਗ ਟੋਲਦਾ ਸੀ, ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ।

12ਜਦੋਂ ਹਾਕਮ ਨੇ ਵੇਖਿਆ ਕਿ ਐਲਿਮਾਸ ਨਾਲ ਕੀ ਹੋਇਆ, ਤਾਂ ਉਸ ਨੇ ਵਿਸ਼ਵਾਸ ਕੀਤਾ, ਤਾਂ ਉਹ ਪ੍ਰਭੂ ਦੇ ਬਾਰੇ ਬਚਨ ਸੁਣ ਕੇ ਹੈਰਾਨ ਰਹਿ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.