ਰਸੂਲਾਂ 13

ਜਦੋਂ ਉਨ੍ਹਾਂ ਨੇ ਉਹ ਸਭ ਕੁਝ ਕੀਤਾ ਜੋ ਉਸ ਦੇ ਬਾਰੇ ਪਵਿੱਤਰ ਸ਼ਾਸਤਰ ਲਿਖਿਆ ਹੋਇਆ ਸੀ, ਉਨ੍ਹਾਂ ਨੇ ਉਸ ਨੂੰ ਸਲੀਬ ਤੋਂ ਹੇਠਾਂ ਉਤਾਰਿਆ ਅਤੇ ਉਸ ਨੂੰ ਕਬਰ ਵਿੱਚ ਰੱਖ ਦਿੱਤਾ।

Acts 13:29 (UKJV) And when they had fulfilled all that was written of him, they took him down from the tree, and laid him in a tomb.

27ਯੇਰੂਸ਼ਲੇਮ ਦੇ ਲੋਕਾਂ ਅਤੇ ਉਨ੍ਹਾਂ ਦੇ ਸ਼ਾਸਕਾਂ ਨੇ ਯਿਸ਼ੂ ਨੂੰ ਨਹੀਂ ਪਛਾਣਿਆ, ਫਿਰ ਵੀ ਉਸ ਦੀ ਨਿੰਦਾ ਕਰਦਿਆਂ ਉਨ੍ਹਾਂ ਨਬੀਆਂ ਦੇ ਬਚਨਾ ਨੂੰ ਪੂਰਾ ਕਰਦੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ।

28ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ, ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਸ ਨੂੰ ਜਾਨੋਂ ਮਾਰਿਆ ਜਾਵੇ।

29ਜਦੋਂ ਉਨ੍ਹਾਂ ਨੇ ਉਹ ਸਭ ਕੁਝ ਕੀਤਾ ਜੋ ਉਸ ਦੇ ਬਾਰੇ ਪਵਿੱਤਰ ਸ਼ਾਸਤਰ ਲਿਖਿਆ ਹੋਇਆ ਸੀ, ਉਨ੍ਹਾਂ ਨੇ ਉਸ ਨੂੰ ਸਲੀਬ ਤੋਂ ਹੇਠਾਂ ਉਤਾਰਿਆ ਅਤੇ ਉਸ ਨੂੰ ਕਬਰ ਵਿੱਚ ਰੱਖ ਦਿੱਤਾ।

30ਪਰ ਪਰਮੇਸ਼ਵਰ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ,

31ਅਤੇ ਬਹੁਤ ਦਿਨਾਂ ਤੱਕ ਉਹ ਬਾਰ-ਬਾਰ ਆਪਣੇ ਚੇਲਿਆਂ ਨੂੰ ਵਿਖਾਈ ਦਿੰਦਾ ਰਿਹਾ ਜੋ ਗਲੀਲੀ ਸੂਬੇ ਤੋਂ ਯੇਰੂਸ਼ਲੇਮ ਵਿੱਚ ਉਸ ਦੇ ਨਾਲ ਆਏ ਸਨ। ਉਹ ਹੁਣ ਸਾਡੇ ਲੋਕਾਂ ਲਈ ਉਸ ਦੇ ਗਵਾਹ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.