30ਪਰ ਪਰਮੇਸ਼ਵਰ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ,
31ਅਤੇ ਬਹੁਤ ਦਿਨਾਂ ਤੱਕ ਉਹ ਬਾਰ-ਬਾਰ ਆਪਣੇ ਚੇਲਿਆਂ ਨੂੰ ਵਿਖਾਈ ਦਿੰਦਾ ਰਿਹਾ ਜੋ ਗਲੀਲੀ ਸੂਬੇ ਤੋਂ ਯੇਰੂਸ਼ਲੇਮ ਵਿੱਚ ਉਸ ਦੇ ਨਾਲ ਆਏ ਸਨ। ਉਹ ਹੁਣ ਸਾਡੇ ਲੋਕਾਂ ਲਈ ਉਸ ਦੇ ਗਵਾਹ ਹਨ।”
32ਅਸੀਂ ਤੁਹਾਨੂੰ ਖੁਸ਼ਖ਼ਬਰੀ ਦੱਸਦੇ ਹਾਂ: ਜੋ ਪਰਮੇਸ਼ਵਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀ ਵਾਇਦਾ ਕੀਤੀ ਸੀ
33ਕਿ ਪਰਮੇਸ਼ਵਰ ਨੇ ਯਿਸ਼ੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ। ਜਿਵੇਂ ਕਿ ਇਹ ਦੂਸਰੇ ਜ਼ਬੂਰ ਵਿੱਚ ਲਿਖਿਆ ਗਿਆ ਹੈ: “ ‘ਕਿ ਤੂੰ ਮੇਰਾ ਪੁੱਤਰ ਹੈ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।’”
34ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ। ਪਰਮੇਸ਼ਵਰ ਨੇ ਇਸ ਤਰ੍ਹਾਂ ਆਖਿਆ ਹੈ, “ਮੈਂ ਤੁਹਾਨੂੰ ਪਵਿੱਤਰ ਅਤੇ ਅਟੱਲ ਬਰਕਤਾਂ ਦੇਵਾਂਗਾ ਜਿਸ ਦਾ ਦਾਵੀਦ ਨਾਲ ਵਾਅਦਾ ਕੀਤਾ ਸੀ।”