ਰਸੂਲਾਂ 13

ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ। ਪਰਮੇਸ਼ਵਰ ਨੇ ਇਸ ਤਰ੍ਹਾਂ ਆਖਿਆ ਹੈ, “ਮੈਂ ਤੁਹਾਨੂੰ ਪਵਿੱਤਰ ਅਤੇ ਅਟੱਲ ਬਰਕਤਾਂ ਦੇਵਾਂਗਾ ਜਿਸ ਦਾ ਦਾਵੀਦ ਨਾਲ ਵਾਅਦਾ ਕੀਤਾ ਸੀ।”

Acts 13:34 (UKJV) And as concerning that he raised him up from the dead, now no more to return to corruption, he said likewise, I will give you the sure mercies of David.

32ਅਸੀਂ ਤੁਹਾਨੂੰ ਖੁਸ਼ਖ਼ਬਰੀ ਦੱਸਦੇ ਹਾਂ: ਜੋ ਪਰਮੇਸ਼ਵਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀ ਵਾਇਦਾ ਕੀਤੀ ਸੀ

33ਕਿ ਪਰਮੇਸ਼ਵਰ ਨੇ ਯਿਸ਼ੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ। ਜਿਵੇਂ ਕਿ ਇਹ ਦੂਸਰੇ ਜ਼ਬੂਰ ਵਿੱਚ ਲਿਖਿਆ ਗਿਆ ਹੈ: “ ‘ਕਿ ਤੂੰ ਮੇਰਾ ਪੁੱਤਰ ਹੈ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।’”

34ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ। ਪਰਮੇਸ਼ਵਰ ਨੇ ਇਸ ਤਰ੍ਹਾਂ ਆਖਿਆ ਹੈ, “ਮੈਂ ਤੁਹਾਨੂੰ ਪਵਿੱਤਰ ਅਤੇ ਅਟੱਲ ਬਰਕਤਾਂ ਦੇਵਾਂਗਾ ਜਿਸ ਦਾ ਦਾਵੀਦ ਨਾਲ ਵਾਅਦਾ ਕੀਤਾ ਸੀ।”

35ਇਸ ਲਈ ਜ਼ਬੂਰਾਂ ਵਿੱਚ ਇਹ ਵੀ ਲਿਖਿਆ ਗਿਆ ਹੈ: “ ‘ਕਿ ਤੂੰ ਨਾ ਹੀ ਆਪਣੇ ਪਵਿੱਤਰ ਦਾਸ ਨੂੰ ਸੜਨ ਦੇਵੇਂਗਾ।’

36“ਹੁਣ ਜਦੋਂ ਦਾਵੀਦ ਆਪਣੀ ਪੀੜ੍ਹੀ ਵਿੱਚ ਪਰਮੇਸ਼ਵਰ ਦੇ ਮਕਸਦ ਦੀ ਸੇਵਾ ਕਰ ਚੁੱਕਿਆ, ਤਾਂ ਉਹ ਚਲਾਣਾ ਕਰ ਗਿਆ; ਉਸ ਨੂੰ ਆਪਣੇ ਪਿਉ-ਦਾਦਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸ ਦਾ ਸਰੀਰ ਸੜ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.