35ਇਸ ਲਈ ਜ਼ਬੂਰਾਂ ਵਿੱਚ ਇਹ ਵੀ ਲਿਖਿਆ ਗਿਆ ਹੈ: “ ‘ਕਿ ਤੂੰ ਨਾ ਹੀ ਆਪਣੇ ਪਵਿੱਤਰ ਦਾਸ ਨੂੰ ਸੜਨ ਦੇਵੇਂਗਾ।’
36“ਹੁਣ ਜਦੋਂ ਦਾਵੀਦ ਆਪਣੀ ਪੀੜ੍ਹੀ ਵਿੱਚ ਪਰਮੇਸ਼ਵਰ ਦੇ ਮਕਸਦ ਦੀ ਸੇਵਾ ਕਰ ਚੁੱਕਿਆ, ਤਾਂ ਉਹ ਚਲਾਣਾ ਕਰ ਗਿਆ; ਉਸ ਨੂੰ ਆਪਣੇ ਪਿਉ-ਦਾਦਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸ ਦਾ ਸਰੀਰ ਸੜ ਗਿਆ।
37ਪਰ ਜਿਸ ਨੂੰ ਪਰਮੇਸ਼ਵਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਉਸ ਦਾ ਸਰੀਰ ਨਾ ਸਾੜਿਆ।
38“ਇਸ ਲਈ, ਮੇਰੇ ਦੋਸਤੋ, ਮੈਂ ਚਾਹੁੰਦਾ ਹਾਂ ਤੁਸੀਂ ਇਹ ਜਾਣੋ ਕਿ ਯਿਸ਼ੂ ਦੇ ਰਾਹੀਂ ਤੁਹਾਡੇ ਲਈ ਪਾਪਾਂ ਦੀ ਮਾਫ਼ੀ ਦਾ ਪ੍ਰਚਾਰ ਕੀਤਾ ਗਿਆ ਨਾ ਕਿ ਮੋਸ਼ੇਹ ਦੀ ਬਿਵਸਥਾ ਰਾਹੀਂ।
39ਉਸ ਦੇ ਰਾਹੀਂ ਜੋ ਕੋਈ ਵਿਸ਼ਵਾਸ ਕਰਦਾ ਹੈ ਉਹ ਹਰ ਪਾਪ ਤੋਂ ਮੁਕਤੀ ਪ੍ਰਾਪਤ ਕਰੇਗਾ, ਇੱਕ ਅਜਿਹਾ ਨਿਆਂ ਜੋ ਤੁਸੀਂ ਮੋਸ਼ੇਹ ਦੀ ਬਿਵਸਥਾ ਦੇ ਅਧੀਨ ਪ੍ਰਾਪਤ ਕਰਨ ਦੇ ਯੋਗ ਨਹੀਂ ਸੀ।