ਰਸੂਲਾਂ 13

ਉਸ ਦੇ ਰਾਹੀਂ ਜੋ ਕੋਈ ਵਿਸ਼ਵਾਸ ਕਰਦਾ ਹੈ ਉਹ ਹਰ ਪਾਪ ਤੋਂ ਮੁਕਤੀ ਪ੍ਰਾਪਤ ਕਰੇਗਾ, ਇੱਕ ਅਜਿਹਾ ਨਿਆਂ ਜੋ ਤੁਸੀਂ ਮੋਸ਼ੇਹ ਦੀ ਬਿਵਸਥਾ ਦੇ ਅਧੀਨ ਪ੍ਰਾਪਤ ਕਰਨ ਦੇ ਯੋਗ ਨਹੀਂ ਸੀ।

Acts 13:39 (UKJV) And by him all that believe are justified from all things, from which all of you could not be justified by the law of Moses.

37ਪਰ ਜਿਸ ਨੂੰ ਪਰਮੇਸ਼ਵਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਉਸ ਦਾ ਸਰੀਰ ਨਾ ਸਾੜਿਆ।

38“ਇਸ ਲਈ, ਮੇਰੇ ਦੋਸਤੋ, ਮੈਂ ਚਾਹੁੰਦਾ ਹਾਂ ਤੁਸੀਂ ਇਹ ਜਾਣੋ ਕਿ ਯਿਸ਼ੂ ਦੇ ਰਾਹੀਂ ਤੁਹਾਡੇ ਲਈ ਪਾਪਾਂ ਦੀ ਮਾਫ਼ੀ ਦਾ ਪ੍ਰਚਾਰ ਕੀਤਾ ਗਿਆ ਨਾ ਕਿ ਮੋਸ਼ੇਹ ਦੀ ਬਿਵਸਥਾ ਰਾਹੀਂ।

39ਉਸ ਦੇ ਰਾਹੀਂ ਜੋ ਕੋਈ ਵਿਸ਼ਵਾਸ ਕਰਦਾ ਹੈ ਉਹ ਹਰ ਪਾਪ ਤੋਂ ਮੁਕਤੀ ਪ੍ਰਾਪਤ ਕਰੇਗਾ, ਇੱਕ ਅਜਿਹਾ ਨਿਆਂ ਜੋ ਤੁਸੀਂ ਮੋਸ਼ੇਹ ਦੀ ਬਿਵਸਥਾ ਦੇ ਅਧੀਨ ਪ੍ਰਾਪਤ ਕਰਨ ਦੇ ਯੋਗ ਨਹੀਂ ਸੀ।

40ਸੋ ਤੁਸੀਂ ਸਾਵਧਾਨ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ:

41“ ‘ਵੇਖੋ, ਤੁਸੀਂ ਮਖੌਲ ਜਾਣਨ ਵਾਲਿਓ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ, ਕਿਉਂਕਿ ਮੈਂ ਤੁਹਾਡੇ ਦਿਨਾਂ ਵਿੱਚ ਕੁਝ ਅਜਿਹਾ ਕਰਨ ਜਾ ਰਿਹਾ ਹਾਂ ਜਿਸ ਉੱਤੇ ਤੁਸੀਂ ਕਦੇ ਵਿਸ਼ਵਾਸ ਨਹੀਂ ਕਰੋਗੇ, ਭਾਵੇਂ ਕਿਸੇ ਨੇ ਤੁਹਾਨੂੰ ਦੱਸਿਆ ਹੋਵੇ।’”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.