38“ਇਸ ਲਈ, ਮੇਰੇ ਦੋਸਤੋ, ਮੈਂ ਚਾਹੁੰਦਾ ਹਾਂ ਤੁਸੀਂ ਇਹ ਜਾਣੋ ਕਿ ਯਿਸ਼ੂ ਦੇ ਰਾਹੀਂ ਤੁਹਾਡੇ ਲਈ ਪਾਪਾਂ ਦੀ ਮਾਫ਼ੀ ਦਾ ਪ੍ਰਚਾਰ ਕੀਤਾ ਗਿਆ ਨਾ ਕਿ ਮੋਸ਼ੇਹ ਦੀ ਬਿਵਸਥਾ ਰਾਹੀਂ।
39ਉਸ ਦੇ ਰਾਹੀਂ ਜੋ ਕੋਈ ਵਿਸ਼ਵਾਸ ਕਰਦਾ ਹੈ ਉਹ ਹਰ ਪਾਪ ਤੋਂ ਮੁਕਤੀ ਪ੍ਰਾਪਤ ਕਰੇਗਾ, ਇੱਕ ਅਜਿਹਾ ਨਿਆਂ ਜੋ ਤੁਸੀਂ ਮੋਸ਼ੇਹ ਦੀ ਬਿਵਸਥਾ ਦੇ ਅਧੀਨ ਪ੍ਰਾਪਤ ਕਰਨ ਦੇ ਯੋਗ ਨਹੀਂ ਸੀ।
40ਸੋ ਤੁਸੀਂ ਸਾਵਧਾਨ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ:
41“ ‘ਵੇਖੋ, ਤੁਸੀਂ ਮਖੌਲ ਜਾਣਨ ਵਾਲਿਓ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ, ਕਿਉਂਕਿ ਮੈਂ ਤੁਹਾਡੇ ਦਿਨਾਂ ਵਿੱਚ ਕੁਝ ਅਜਿਹਾ ਕਰਨ ਜਾ ਰਿਹਾ ਹਾਂ ਜਿਸ ਉੱਤੇ ਤੁਸੀਂ ਕਦੇ ਵਿਸ਼ਵਾਸ ਨਹੀਂ ਕਰੋਗੇ, ਭਾਵੇਂ ਕਿਸੇ ਨੇ ਤੁਹਾਨੂੰ ਦੱਸਿਆ ਹੋਵੇ।’”
42ਜਦੋਂ ਪੌਲੁਸ ਅਤੇ ਬਰਨਬਾਸ ਪ੍ਰਾਰਥਨਾ ਸਥਾਨ ਤੋਂ ਬਾਹਰ ਜਾ ਰਹੇ ਸਨ, ਫਿਰ ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਲਈ ਇਨ੍ਹਾਂ ਗੱਲਾਂ ਬਾਰੇ ਹੋਰ ਬੋਲਣ ਲਈ ਸੱਦਾ ਦਿੱਤਾ।