ਰਸੂਲਾਂ 13

“ ‘ਵੇਖੋ, ਤੁਸੀਂ ਮਖੌਲ ਜਾਣਨ ਵਾਲਿਓ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ, ਕਿਉਂਕਿ ਮੈਂ ਤੁਹਾਡੇ ਦਿਨਾਂ ਵਿੱਚ ਕੁਝ ਅਜਿਹਾ ਕਰਨ ਜਾ ਰਿਹਾ ਹਾਂ ਜਿਸ ਉੱਤੇ ਤੁਸੀਂ ਕਦੇ ਵਿਸ਼ਵਾਸ ਨਹੀਂ ਕਰੋਗੇ, ਭਾਵੇਂ ਕਿਸੇ ਨੇ ਤੁਹਾਨੂੰ ਦੱਸਿਆ ਹੋਵੇ।’”

Acts 13:41 (UKJV) Behold, all of you despisers, and wonder, and perish: for I work a work in your days, a work which all of you shall in no wise believe, though a man declare it unto you.

39ਉਸ ਦੇ ਰਾਹੀਂ ਜੋ ਕੋਈ ਵਿਸ਼ਵਾਸ ਕਰਦਾ ਹੈ ਉਹ ਹਰ ਪਾਪ ਤੋਂ ਮੁਕਤੀ ਪ੍ਰਾਪਤ ਕਰੇਗਾ, ਇੱਕ ਅਜਿਹਾ ਨਿਆਂ ਜੋ ਤੁਸੀਂ ਮੋਸ਼ੇਹ ਦੀ ਬਿਵਸਥਾ ਦੇ ਅਧੀਨ ਪ੍ਰਾਪਤ ਕਰਨ ਦੇ ਯੋਗ ਨਹੀਂ ਸੀ।

40ਸੋ ਤੁਸੀਂ ਸਾਵਧਾਨ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ:

41“ ‘ਵੇਖੋ, ਤੁਸੀਂ ਮਖੌਲ ਜਾਣਨ ਵਾਲਿਓ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ, ਕਿਉਂਕਿ ਮੈਂ ਤੁਹਾਡੇ ਦਿਨਾਂ ਵਿੱਚ ਕੁਝ ਅਜਿਹਾ ਕਰਨ ਜਾ ਰਿਹਾ ਹਾਂ ਜਿਸ ਉੱਤੇ ਤੁਸੀਂ ਕਦੇ ਵਿਸ਼ਵਾਸ ਨਹੀਂ ਕਰੋਗੇ, ਭਾਵੇਂ ਕਿਸੇ ਨੇ ਤੁਹਾਨੂੰ ਦੱਸਿਆ ਹੋਵੇ।’”

42ਜਦੋਂ ਪੌਲੁਸ ਅਤੇ ਬਰਨਬਾਸ ਪ੍ਰਾਰਥਨਾ ਸਥਾਨ ਤੋਂ ਬਾਹਰ ਜਾ ਰਹੇ ਸਨ, ਫਿਰ ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਲਈ ਇਨ੍ਹਾਂ ਗੱਲਾਂ ਬਾਰੇ ਹੋਰ ਬੋਲਣ ਲਈ ਸੱਦਾ ਦਿੱਤਾ।

43ਜਦੋਂ ਪ੍ਰਾਰਥਨਾ ਸਥਾਨ ਦੀ ਸਭਾ ਨੂੰ ਸਮਾਪਤ ਕਰ ਦਿੱਤਾ ਗਿਆ, ਤਾਂ ਬਹੁਤ ਸਾਰੇ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤਾਂ ਨੇ ਪੌਲੁਸ ਅਤੇ ਬਰਨਬਾਸ ਦੀ ਪਾਲਣਾ ਕੀਤੀ, ਉਹ ਉਨ੍ਹਾਂ ਨਾਲ ਗੱਲਾਂ ਕਰਦੇ ਰਹੇ ਅਤੇ ਉਨ੍ਹਾਂ ਨੂੰ ਪਰਮੇਸ਼ਵਰ ਦੀ ਕਿਰਪਾ ਵਿੱਚ ਬਣੇ ਰਹਿਣ ਦੀ ਅਪੀਲ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.