43ਜਦੋਂ ਪ੍ਰਾਰਥਨਾ ਸਥਾਨ ਦੀ ਸਭਾ ਨੂੰ ਸਮਾਪਤ ਕਰ ਦਿੱਤਾ ਗਿਆ, ਤਾਂ ਬਹੁਤ ਸਾਰੇ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤਾਂ ਨੇ ਪੌਲੁਸ ਅਤੇ ਬਰਨਬਾਸ ਦੀ ਪਾਲਣਾ ਕੀਤੀ, ਉਹ ਉਨ੍ਹਾਂ ਨਾਲ ਗੱਲਾਂ ਕਰਦੇ ਰਹੇ ਅਤੇ ਉਨ੍ਹਾਂ ਨੂੰ ਪਰਮੇਸ਼ਵਰ ਦੀ ਕਿਰਪਾ ਵਿੱਚ ਬਣੇ ਰਹਿਣ ਦੀ ਅਪੀਲ ਕੀਤੀ।
44ਅਗਲੇ ਸਬਤ ਦੇ ਦਿਨ ਤਕਰੀਬਨ ਸਾਰਾ ਸ਼ਹਿਰ ਪ੍ਰਭੂ ਦਾ ਬਚਨ ਸੁਣਨ ਲਈ ਇਕੱਠਾ ਹੋ ਗਿਆ।
45ਜਦੋਂ ਯਹੂਦੀਆਂ ਨੇ ਭੀੜ ਨੂੰ ਵੇਖਿਆ, ਤਾਂ ਉਹ ਈਰਖਾ ਨਾਲ ਭਰੇ ਹੋਏ ਸਨ। ਉਨ੍ਹਾਂ ਨੇ ਪੌਲੁਸ ਦੀਆਂ ਗੱਲਾਂ ਦਾ ਖੰਡਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਨਾਲ ਬਦਸਲੂਕੀ ਕੀਤੀ।
46ਫਿਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਦਲੇਰੀ ਨਾਲ ਜਵਾਬ ਦਿੱਤਾ: “ਸਾਨੂੰ ਪਹਿਲਾਂ ਤੁਹਾਨੂੰ ਪਰਮੇਸ਼ਵਰ ਦਾ ਬਚਨ ਦੱਸਣਾ ਜ਼ਰੂਰੀ ਸੀ। ਕਿਉਂਕਿ ਤੁਸੀਂ ਇਸ ਨੂੰ ਰੱਦ ਕੀਤਾ ਅਤੇ ਆਪਣੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਿਆ, ਇਸ ਲਈ ਅਸੀਂ ਹੁਣ ਗ਼ੈਰ-ਯਹੂਦੀਆਂ ਕੌਮਾਂ ਵੱਲ ਮੁੜਦੇ ਹਾਂ।
47ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਆਦੇਸ਼ ਦਿੱਤਾ ਹੈ: “ ‘ਮੈਂ ਤੈਨੂੰ ਗ਼ੈਰ-ਯਹੂਦੀਆਂ ਲਈ ਇੱਕ ਚਾਨਣ ਬਣਾਇਆ, ਤਾਂ ਜੋ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇ।’”