ਰਸੂਲਾਂ 13

ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਆਦੇਸ਼ ਦਿੱਤਾ ਹੈ: “ ‘ਮੈਂ ਤੈਨੂੰ ਗ਼ੈਰ-ਯਹੂਦੀਆਂ ਲਈ ਇੱਕ ਚਾਨਣ ਬਣਾਇਆ, ਤਾਂ ਜੋ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇ।’”

Acts 13:47 (UKJV) For so has the Lord commanded us, saying, I have set you to be a light of the Gentiles, that you should be for salvation unto the ends of the earth.

45ਜਦੋਂ ਯਹੂਦੀਆਂ ਨੇ ਭੀੜ ਨੂੰ ਵੇਖਿਆ, ਤਾਂ ਉਹ ਈਰਖਾ ਨਾਲ ਭਰੇ ਹੋਏ ਸਨ। ਉਨ੍ਹਾਂ ਨੇ ਪੌਲੁਸ ਦੀਆਂ ਗੱਲਾਂ ਦਾ ਖੰਡਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਨਾਲ ਬਦਸਲੂਕੀ ਕੀਤੀ।

46ਫਿਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਦਲੇਰੀ ਨਾਲ ਜਵਾਬ ਦਿੱਤਾ: “ਸਾਨੂੰ ਪਹਿਲਾਂ ਤੁਹਾਨੂੰ ਪਰਮੇਸ਼ਵਰ ਦਾ ਬਚਨ ਦੱਸਣਾ ਜ਼ਰੂਰੀ ਸੀ। ਕਿਉਂਕਿ ਤੁਸੀਂ ਇਸ ਨੂੰ ਰੱਦ ਕੀਤਾ ਅਤੇ ਆਪਣੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਿਆ, ਇਸ ਲਈ ਅਸੀਂ ਹੁਣ ਗ਼ੈਰ-ਯਹੂਦੀਆਂ ਕੌਮਾਂ ਵੱਲ ਮੁੜਦੇ ਹਾਂ।

47ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਆਦੇਸ਼ ਦਿੱਤਾ ਹੈ: “ ‘ਮੈਂ ਤੈਨੂੰ ਗ਼ੈਰ-ਯਹੂਦੀਆਂ ਲਈ ਇੱਕ ਚਾਨਣ ਬਣਾਇਆ, ਤਾਂ ਜੋ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇ।’”

48ਜਦੋਂ ਗ਼ੈਰ-ਯਹੂਦੀਆਂ ਨੇ ਇਹ ਸੁਣਿਆ, ਤਾਂ ਉਹ ਖੁਸ਼ ਹੋਏ ਅਤੇ ਉਨ੍ਹਾਂ ਨੇ ਪ੍ਰਭੂ ਦੇ ਬਚਨ ਦੀ ਵਡਿਆਈ ਕੀਤੀ; ਅਤੇ ਉਨ੍ਹਾਂ ਸਾਰਿਆਂ ਨੇ ਵਿਸ਼ਵਾਸ ਕੀਤਾ ਜਿਹੜੇ ਸਦੀਪਕ ਜੀਵਨ ਲਈ ਨਿਯੁਕਤ ਕੀਤੇ ਗਏ ਸਨ।

49ਪ੍ਰਭੂ ਦਾ ਬਚਨ ਸਾਰੇ ਖੇਤਰ ਵਿੱਚ ਫੈਲ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.