46ਫਿਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਦਲੇਰੀ ਨਾਲ ਜਵਾਬ ਦਿੱਤਾ: “ਸਾਨੂੰ ਪਹਿਲਾਂ ਤੁਹਾਨੂੰ ਪਰਮੇਸ਼ਵਰ ਦਾ ਬਚਨ ਦੱਸਣਾ ਜ਼ਰੂਰੀ ਸੀ। ਕਿਉਂਕਿ ਤੁਸੀਂ ਇਸ ਨੂੰ ਰੱਦ ਕੀਤਾ ਅਤੇ ਆਪਣੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਿਆ, ਇਸ ਲਈ ਅਸੀਂ ਹੁਣ ਗ਼ੈਰ-ਯਹੂਦੀਆਂ ਕੌਮਾਂ ਵੱਲ ਮੁੜਦੇ ਹਾਂ।
47ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਆਦੇਸ਼ ਦਿੱਤਾ ਹੈ: “ ‘ਮੈਂ ਤੈਨੂੰ ਗ਼ੈਰ-ਯਹੂਦੀਆਂ ਲਈ ਇੱਕ ਚਾਨਣ ਬਣਾਇਆ, ਤਾਂ ਜੋ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇ।’”
48ਜਦੋਂ ਗ਼ੈਰ-ਯਹੂਦੀਆਂ ਨੇ ਇਹ ਸੁਣਿਆ, ਤਾਂ ਉਹ ਖੁਸ਼ ਹੋਏ ਅਤੇ ਉਨ੍ਹਾਂ ਨੇ ਪ੍ਰਭੂ ਦੇ ਬਚਨ ਦੀ ਵਡਿਆਈ ਕੀਤੀ; ਅਤੇ ਉਨ੍ਹਾਂ ਸਾਰਿਆਂ ਨੇ ਵਿਸ਼ਵਾਸ ਕੀਤਾ ਜਿਹੜੇ ਸਦੀਪਕ ਜੀਵਨ ਲਈ ਨਿਯੁਕਤ ਕੀਤੇ ਗਏ ਸਨ।
49ਪ੍ਰਭੂ ਦਾ ਬਚਨ ਸਾਰੇ ਖੇਤਰ ਵਿੱਚ ਫੈਲ ਗਿਆ।
50ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਸ਼ਹਿਰ ਦੇ ਪ੍ਰਮੁੱਖ ਆਦਮੀਆਂ ਨੂੰ ਭੜਕਾਉਂਦੇ ਸਨ। ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ, ਅਤੇ ਉਨ੍ਹਾਂ ਨੂੰ ਆਪਣੇ ਖੇਤਰ ਚੋਂ ਬਾਹਰ ਕੱਢ ਦਿੱਤਾ।