ਰਸੂਲਾਂ 13

ਪਰ ਐਲਿਮਾਸ ਜਾਦੂਗਰ (ਇਸ ਲਈ ਉਸ ਦੇ ਨਾਮ ਦਾ ਅਰਥ ਜਾਦੂਗਰ ਹੈ) ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਬਾਰ-ਬਾਰ ਹਾਕਮ ਨੂੰ ਵਿਸ਼ਵਾਸ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ।

Acts 13:8 (UKJV) But Elymas the sorcerer (for so is his name by interpretation) withstood them, seeking to turn away the deputy from the faith.

6ਉਹ ਪੂਰੇ ਟਾਪੂ ਵਿੱਚੋਂ ਲੰਘੇ ਜਦ ਤੱਕ ਉਹ ਪਾਫ਼ੁਸ ਸ਼ਹਿਰ ਨਾ ਆਏ। ਉੱਥੇ ਉਨ੍ਹਾਂ ਨੂੰ ਇੱਕ ਯਹੂਦੀ ਜਾਦੂ-ਟੂਣਾ ਕਰਨ ਵਾਲਾ ਅਤੇ ਝੂਠਾ ਨਬੀ ਮਿਲਿਆਂ ਜਿਸ ਦਾ ਨਾਮ ਬਾਰ-ਯਿਸ਼ੂ ਸੀ,

7ਉਹ ਅਕਸਰ ਟਾਪੂ ਦੇ ਹਾਕਮ ਸਰਗੀਅਸ ਪੌਲੁਸ ਦੇ ਸੰਗ ਜਾਂਦਾ ਸੀ, ਜੋ ਇੱਕ ਬੁੱਧੀਮਾਨ ਆਦਮੀ ਸੀ। ਰਾਜਪਾਲ ਨੇ ਬਰਨਬਾਸ ਅਤੇ ਸੌਲੁਸ ਨੂੰ ਉਸ ਕੋਲ ਆਉਣ ਲਈ ਸੁਨੇਹਾ ਭੇਜਿਆ, ਕਿਉਂਕਿ ਉਹ ਪਰਮੇਸ਼ਵਰ ਦਾ ਬਚਨ ਸੁਣਨਾ ਚਾਹੁੰਦਾ ਸੀ।

8ਪਰ ਐਲਿਮਾਸ ਜਾਦੂਗਰ (ਇਸ ਲਈ ਉਸ ਦੇ ਨਾਮ ਦਾ ਅਰਥ ਜਾਦੂਗਰ ਹੈ) ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਬਾਰ-ਬਾਰ ਹਾਕਮ ਨੂੰ ਵਿਸ਼ਵਾਸ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ।

9ਤਦ ਸੌਲੁਸ, ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਉਸ ਨੇ ਜਾਦੂਗਰ ਵੱਲ ਸਿੱਧਾ ਵੇਖਿਆ ਅਤੇ ਕਿਹਾ,

10“ਤੂੰ ਦੁਸ਼ਟ ਦਾ ਬੱਚਾ ਹੈ ਅਤੇ ਤੂੰ ਉਸ ਹਰ ਚੰਗੀ ਚੀਜ਼ ਦਾ ਵਿਰੋਧ ਕਰਦਾ ਹੈ! ਤੂੰ ਹਮੇਸ਼ਾ ਲੋਕਾਂ ਨਾਲ ਝੂਠ ਬੋਲਦਾ ਅਤੇ ਬਹੁਤਿਆਂ ਦਾ ਮਾੜਾ ਕਰਦਾ। ਕੀ ਤੂੰ ਪ੍ਰਭੂ ਦੀ ਸੱਚਾਈ ਨੂੰ ਬਦਲਣਾ ਅਤੇ ਉਸ ਦੀ ਸੱਚਾਈ ਬਾਰੇ ਝੂਠ ਬੋਲਣਾ ਕਦੋਂ ਬੰਦ ਕਰੇਗਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.