16ਪਿਛਲੇ ਸਮਿਆਂ ਵਿੱਚ, ਉਸ ਨੇ ਸਾਰੀਆਂ ਕੌਮਾਂ ਨੂੰ ਆਪੋ-ਆਪਣੇ ਮਰਜ਼ੀ ਦੇ ਰਾਹ ਤੇ ਚੱਲਣ ਦਿੱਤਾ।
17ਫਿਰ ਵੀ ਪਰਮੇਸ਼ਵਰ ਨੇ ਆਪਣੇ ਆਪ ਨੂੰ ਬਿਨਾਂ ਕਿਸੇ ਗਵਾਹੀ ਦੇ ਨਹੀਂ ਛੱਡਿਆ: ਉਸ ਨੇ ਤੁਹਾਨੂੰ ਅਕਾਸ਼ ਤੋਂ ਬਾਰਸ਼ ਅਤੇ ਹਰ ਮੌਸਮ ਵਿੱਚ ਫਸਲਾਂ ਦੇ ਕੇ ਦਯਾ ਕੀਤੀ ਹੈ; ਉਹ ਤੁਹਾਨੂੰ ਬਹੁਤ ਸਾਰਾ ਭੋਜਨ ਦਿੰਦਾ ਹੈ ਅਤੇ ਤੁਹਾਡੇ ਦਿਲਾਂ ਨੂੰ ਖੁਸ਼ੀ ਨਾਲ ਭਰ ਦਿੰਦਾ ਹੈ।”
18ਇਨ੍ਹਾਂ ਸ਼ਬਦਾਂ ਦੇ ਨਾਲ ਵੀ ਭੀੜ ਨੂੰ ਬਲੀ ਚੜ੍ਹਾਉਣ ਤੋਂ ਰੋਕਣ ਵਿੱਚ ਉਨ੍ਹਾਂ ਨੂੰ ਮੁਸ਼ਕਲ ਆਈ।
19ਫਿਰ ਕੁਝ ਯਹੂਦੀ ਅੰਤਾਕਿਆ ਅਤੇ ਇਕੋਨਿਯਮ ਤੋਂ ਆਏ ਅਤੇ ਉਨ੍ਹਾਂ ਨੇ ਭੀੜ ਨੂੰ ਆਪਣੇ ਵੱਲ ਕਰ ਕੇ ਪੌਲੁਸ ਨੂੰ ਪੱਥਰ ਮਾਰੇ ਅਤੇ ਉਸ ਨੂੰ ਸ਼ਹਿਰੋਂ ਬਾਹਰ ਘਸੀਟ ਕੇ ਲੈ ਆਏ, ਤੇ ਸੋਚਿਆ ਕਿ ਉਹ ਮਰ ਗਿਆ ਹੈ।
20ਜਦੋਂ ਚੇਲੇ ਉਸ ਦੇ ਆਸ-ਪਾਸ ਇਕੱਠੇ ਹੋਏ, ਤਾਂ ਉਹ ਉੱਠਿਆ ਅਤੇ ਵਾਪਸ ਸ਼ਹਿਰ ਨੂੰ ਚੱਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਲਈ ਰਵਾਨਾ ਹੋ ਗਏ।