ਰਸੂਲਾਂ 14

ਚੇਲਿਆਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਪ੍ਰਤੀ ਸੱਚੇ ਰਹਿਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਕਿਹਾ, “ਸਾਨੂੰ ਪਰਮੇਸ਼ਵਰ ਦੇ ਰਾਜ ਵਿੱਚ ਵੜਨ ਲਈ ਬਹੁਤ ਸਾਰੀਆਂ ਮੁਸ਼ਕਲਾਂ ਵਿੱਚੋਂ ਲੰਘਣਾ ਪਵੇਗਾ।”

Acts 14:22 (UKJV) Confirming the souls of the disciples, and exhorting them to continue in the faith, and that we must through much tribulation enter into the kingdom of God.

20ਜਦੋਂ ਚੇਲੇ ਉਸ ਦੇ ਆਸ-ਪਾਸ ਇਕੱਠੇ ਹੋਏ, ਤਾਂ ਉਹ ਉੱਠਿਆ ਅਤੇ ਵਾਪਸ ਸ਼ਹਿਰ ਨੂੰ ਚੱਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਲਈ ਰਵਾਨਾ ਹੋ ਗਏ।

21ਪੌਲੁਸ ਅਤੇ ਬਰਨਬਾਸ ਨੇ ਉਸ ਸ਼ਹਿਰ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਅਤੇ ਵੱਡੀ ਗਿਣਤੀ ਵਿੱਚ ਚੇਲੇ ਬਣਾਏ। ਫੇਰ ਉਹ ਲੁਸਤ੍ਰਾ, ਇਕੋਨਿਯਮ ਅਤੇ ਅੰਤਾਕਿਆ ਨੂੰ ਪਰਤੇ,

22ਚੇਲਿਆਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਪ੍ਰਤੀ ਸੱਚੇ ਰਹਿਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਕਿਹਾ, “ਸਾਨੂੰ ਪਰਮੇਸ਼ਵਰ ਦੇ ਰਾਜ ਵਿੱਚ ਵੜਨ ਲਈ ਬਹੁਤ ਸਾਰੀਆਂ ਮੁਸ਼ਕਲਾਂ ਵਿੱਚੋਂ ਲੰਘਣਾ ਪਵੇਗਾ।”

23ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਲਈ ਹਰੇਕ ਕਲੀਸਿਆ ਵਿੱਚ ਆਗੂਆਂ ਨੂੰ ਨਿਯੁਕਤ ਕੀਤਾ। ਪ੍ਰਾਰਥਨਾ ਅਤੇ ਵਰਤ ਨਾਲ ਉਨ੍ਹਾਂ ਨੂੰ ਪ੍ਰਭੂ ਦੇ ਹੱਥੀਂ ਸੌਂਪ ਦਿੱਤਾ, ਜਿਸ ਉੱਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਸੀ।

24ਪਿਸਿਦਿਯਾ ਖੇਤਰ ਵਿੱਚੋਂ ਲੰਘਣ ਤੋਂ ਬਾਅਦ, ਉਹ ਪੈਮਫੀਲੀਆ ਖੇਤਰ ਵਿੱਚ ਆਏ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.