ਰਸੂਲਾਂ 14

ਜਦੋਂ ਗ਼ੈਰ-ਯਹੂਦੀਆਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਆਗੂਆਂ ਦੇ ਨਾਲ ਪੌਲੁਸ ਅਤੇ ਬਰਨਬਾਸ ਦੀ ਬੇਇੱਜ਼ਤੀ ਅਤੇ ਉਨ੍ਹਾਂ ਨੂੰ ਪੱਥਰ ਮਾਰਨ ਦੀ ਸਾਜਿਸ਼ ਬਣਾਈ ਸੀ।

Acts 14:5 (UKJV) And when there was an assault made both of the Gentiles, and also of the Jews with their rulers, to use them despitefully, and to stone them,

3ਇਸ ਲਈ ਪੌਲੁਸ ਅਤੇ ਬਰਨਬਾਸ ਨੇ ਉੱਥੇ ਕਾਫ਼ੀ ਸਮਾਂ ਬਿਤਾਇਆ, ਪ੍ਰਭੂ ਲਈ ਦਲੇਰੀ ਨਾਲ ਬੋਲਦੇ ਰਹੇ, ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ।

4ਸ਼ਹਿਰ ਦੇ ਲੋਕਾਂ ਵਿੱਚ ਫੁੱਟ ਪੈ ਗਈ; ਕੁਝ ਲੋਕ ਯਹੂਦੀਆਂ ਦਾ ਸਾਥ ਦਿੰਦੇ ਸਨ, ਅਤੇ ਕੁਝ ਲੋਕ ਰਸੂਲਾਂ ਦੇ ਨਾਲ ਸਨ।

5ਜਦੋਂ ਗ਼ੈਰ-ਯਹੂਦੀਆਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਆਗੂਆਂ ਦੇ ਨਾਲ ਪੌਲੁਸ ਅਤੇ ਬਰਨਬਾਸ ਦੀ ਬੇਇੱਜ਼ਤੀ ਅਤੇ ਉਨ੍ਹਾਂ ਨੂੰ ਪੱਥਰ ਮਾਰਨ ਦੀ ਸਾਜਿਸ਼ ਬਣਾਈ ਸੀ।

6ਪਰ ਉਨ੍ਹਾਂ ਨੂੰ ਇਸ ਬਾਰੇ ਪਤਾ ਚੱਲਿਆ ਅਤੇ ਉਹ ਲੀਕਾਓਨੀਆ ਖੇਤਰ ਦੇ ਸ਼ਹਿਰਾਂ ਲੁਸਤ੍ਰਾ ਅਤੇ ਦਰਬੇ ਅਤੇ ਆਸ-ਪਾਸ ਦੇ ਦੇਸ਼ ਨੂੰ ਚੱਲੇ ਗਏ।

7ਜਿੱਥੇ ਉਹ ਲਗਾਤਾਰ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਰਹੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.