ਰਸੂਲਾਂ 14

ਜਿੱਥੇ ਉਹ ਲਗਾਤਾਰ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਰਹੇ।

Acts 14:7 (UKJV) And there they preached the gospel.

5ਜਦੋਂ ਗ਼ੈਰ-ਯਹੂਦੀਆਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਆਗੂਆਂ ਦੇ ਨਾਲ ਪੌਲੁਸ ਅਤੇ ਬਰਨਬਾਸ ਦੀ ਬੇਇੱਜ਼ਤੀ ਅਤੇ ਉਨ੍ਹਾਂ ਨੂੰ ਪੱਥਰ ਮਾਰਨ ਦੀ ਸਾਜਿਸ਼ ਬਣਾਈ ਸੀ।

6ਪਰ ਉਨ੍ਹਾਂ ਨੂੰ ਇਸ ਬਾਰੇ ਪਤਾ ਚੱਲਿਆ ਅਤੇ ਉਹ ਲੀਕਾਓਨੀਆ ਖੇਤਰ ਦੇ ਸ਼ਹਿਰਾਂ ਲੁਸਤ੍ਰਾ ਅਤੇ ਦਰਬੇ ਅਤੇ ਆਸ-ਪਾਸ ਦੇ ਦੇਸ਼ ਨੂੰ ਚੱਲੇ ਗਏ।

7ਜਿੱਥੇ ਉਹ ਲਗਾਤਾਰ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਰਹੇ।

8ਲੁਸਤ੍ਰਾ ਸ਼ਹਿਰ ਵਿੱਚ ਇੱਕ ਆਦਮੀ ਬੈਠਾ ਹੋਇਆ ਸੀ ਜੋ ਲੰਗੜਾ ਸੀ। ਉਹ ਜਨਮ ਤੋਂ ਹੀ ਇਸ ਤਰ੍ਹਾਂ ਸੀ ਅਤੇ ਉਸ ਨੇ ਕਦੇ ਤੁਰ ਕੇ ਨਹੀਂ ਸੀ ਵੇਖਿਆ।

9ਉਸ ਨੇ ਸੁਣਿਆ ਜਿਵੇਂ ਪੌਲੁਸ ਪ੍ਰਭੂ ਯਿਸ਼ੂ ਬਾਰੇ ਬੋਲ ਰਿਹਾ ਸੀ। ਪੌਲੁਸ ਨੇ ਉਸ ਵੱਲ ਸਿੱਧਾ ਵੇਖਿਆ, ਉਸ ਨੇ ਵੇਖਿਆ ਕਿ ਉਸ ਨੂੰ ਚੰਗਾ ਹੋਣ ਦਾ ਵਿਸ਼ਵਾਸ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.