ਰਸੂਲਾਂ 14

ਲੁਸਤ੍ਰਾ ਸ਼ਹਿਰ ਵਿੱਚ ਇੱਕ ਆਦਮੀ ਬੈਠਾ ਹੋਇਆ ਸੀ ਜੋ ਲੰਗੜਾ ਸੀ। ਉਹ ਜਨਮ ਤੋਂ ਹੀ ਇਸ ਤਰ੍ਹਾਂ ਸੀ ਅਤੇ ਉਸ ਨੇ ਕਦੇ ਤੁਰ ਕੇ ਨਹੀਂ ਸੀ ਵੇਖਿਆ।

Acts 14:8 (UKJV) And there sat a certain man at Lystra, impotent in his feet, being a cripple from his mother's womb, who never had walked:

6ਪਰ ਉਨ੍ਹਾਂ ਨੂੰ ਇਸ ਬਾਰੇ ਪਤਾ ਚੱਲਿਆ ਅਤੇ ਉਹ ਲੀਕਾਓਨੀਆ ਖੇਤਰ ਦੇ ਸ਼ਹਿਰਾਂ ਲੁਸਤ੍ਰਾ ਅਤੇ ਦਰਬੇ ਅਤੇ ਆਸ-ਪਾਸ ਦੇ ਦੇਸ਼ ਨੂੰ ਚੱਲੇ ਗਏ।

7ਜਿੱਥੇ ਉਹ ਲਗਾਤਾਰ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਰਹੇ।

8ਲੁਸਤ੍ਰਾ ਸ਼ਹਿਰ ਵਿੱਚ ਇੱਕ ਆਦਮੀ ਬੈਠਾ ਹੋਇਆ ਸੀ ਜੋ ਲੰਗੜਾ ਸੀ। ਉਹ ਜਨਮ ਤੋਂ ਹੀ ਇਸ ਤਰ੍ਹਾਂ ਸੀ ਅਤੇ ਉਸ ਨੇ ਕਦੇ ਤੁਰ ਕੇ ਨਹੀਂ ਸੀ ਵੇਖਿਆ।

9ਉਸ ਨੇ ਸੁਣਿਆ ਜਿਵੇਂ ਪੌਲੁਸ ਪ੍ਰਭੂ ਯਿਸ਼ੂ ਬਾਰੇ ਬੋਲ ਰਿਹਾ ਸੀ। ਪੌਲੁਸ ਨੇ ਉਸ ਵੱਲ ਸਿੱਧਾ ਵੇਖਿਆ, ਉਸ ਨੇ ਵੇਖਿਆ ਕਿ ਉਸ ਨੂੰ ਚੰਗਾ ਹੋਣ ਦਾ ਵਿਸ਼ਵਾਸ ਹੈ।

10ਪੌਲੁਸ ਨੇ ਉਸ ਨੂੰ ਬੁਲਾਇਆ ਤੇ ਕਿਹਾ, “ਆਪਣੇ ਪੈਰਾਂ ਉੱਤੇ ਖੜਾ ਹੋ ਜਾ!” ਉਸੇ ਵੇਲੇ, ਉਹ ਆਦਮੀ ਕੁੱਦਣ ਅਤੇ ਤੁਰਨ ਲੱਗ ਪਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.