ਰਸੂਲਾਂ 15

ਤਦ ਰਸੂਲਾਂ ਅਤੇ ਬਜ਼ੁਰਗਾਂ, ਅਤੇ ਸਾਰੀ ਕਲੀਸਿਆ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਕੁਝ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਆ ਨੂੰ ਭੇਜੀਏ। ਉਨ੍ਹਾਂ ਨੇ ਯਹੂਦਾ (ਜਿਸ ਨੂੰ ਬਰਸਬਾਸ ਕਿਹਾ ਜਾਂਦਾ ਹੈ) ਅਤੇ ਸੀਲਾਸ ਨੂੰ ਚੁਣਿਆ, ਉਹ ਮਨੁੱਖ ਜਿਹੜੇ ਵਿਸ਼ਵਾਸੀਆਂ ਵਿੱਚ ਆਗੂ ਸਨ।

Acts 15:22 (UKJV) Then pleased it the apostles and elders with the whole church, to send chosen men of their own company to Antioch with Paul and Barnabas; namely, Judas surnamed Barsabas and Silas, chief men among the brethren:

20ਇਸ ਦੀ ਬਜਾਏ ਸਾਨੂੰ ਉਨ੍ਹਾਂ ਨੂੰ ਲਿਖਣਾ ਚਾਹੀਦਾ ਹੈ, ਕਿ ਉਨ੍ਹਾਂ ਨੂੰ ਮੂਰਤੀਆਂ ਦੇ ਚੜਾਏ ਹੋਏ ਭੋਜਨ, ਜਿਨਸੀ ਅਨੈਤਿਕਤਾ, ਗਲਾ ਘੁੱਟੇ ਜਾਨਵਰਾਂ ਦੇ ਮਾਸ ਅਤੇ ਲਹੂ ਤੋਂ ਦੂਰ ਰਹਿਣਾ ਚਾਹੀਦਾ ਹੈ।

21ਕਿਉਂ ਜੋ ਮੁੱਢ ਤੋਂ ਹੀ ਹਰ ਸ਼ਹਿਰ ਵਿੱਚ ਮੋਸ਼ੇਹ ਦੀ ਬਿਵਸਥਾ ਦਾ ਪ੍ਰਚਾਰ ਕੀਤਾ ਗਿਆ ਹੈ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਸਥਾਨਾਂ ਵਿੱਚ ਉਸ ਦਾ ਬਚਨ ਪੜ੍ਹਿਆ ਜਾਂਦਾ ਹੈ।”

22ਤਦ ਰਸੂਲਾਂ ਅਤੇ ਬਜ਼ੁਰਗਾਂ, ਅਤੇ ਸਾਰੀ ਕਲੀਸਿਆ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਕੁਝ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਆ ਨੂੰ ਭੇਜੀਏ। ਉਨ੍ਹਾਂ ਨੇ ਯਹੂਦਾ (ਜਿਸ ਨੂੰ ਬਰਸਬਾਸ ਕਿਹਾ ਜਾਂਦਾ ਹੈ) ਅਤੇ ਸੀਲਾਸ ਨੂੰ ਚੁਣਿਆ, ਉਹ ਮਨੁੱਖ ਜਿਹੜੇ ਵਿਸ਼ਵਾਸੀਆਂ ਵਿੱਚ ਆਗੂ ਸਨ।

23ਅਤੇ ਉਨ੍ਹਾਂ ਦੇ ਹੱਥ ਇਹ ਪੱਤਰ ਲਿਖ ਭੇਜਿਆ: ਰਸੂਲਾਂ, ਬਜ਼ੁਰਗਾਂ, ਅਤੇ ਤੁਹਾਡੇ ਭਰਾਵਾਂ ਵਲੋਂ, ਅੰਤਾਕਿਆ ਦੇ ਗ਼ੈਰ-ਯਹੂਦੀ ਵਿਸ਼ਵਾਸ ਕਰਨ ਵਾਲਿਆਂ ਲਈ, ਸੀਰੀਆ ਅਤੇ ਕਿਲਕਿਆ ਵਿਸ਼ਵਾਸੀਆਂ ਨੂੰ: ਨਮਸਕਾਰ।

24ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਨ੍ਹਾਂ ਨੂੰ ਕੋਈ ਹੁਕਮ ਨਹੀਂ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.