26ਆਦਮੀ ਜੋ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਲਈ ਆਪਣੀਆਂ ਜਾਨਾਂ ਜੋਖਮ ਵਿੱਚ ਪਾ ਚੁੱਕੇ ਹਨ।
27ਇਸ ਲਈ ਅਸੀਂ ਯਹੂਦਾ ਅਤੇ ਸੀਲਾਸ ਨੂੰ ਤੁਹਾਡੇ ਕੋਲ ਭੇਜਣ ਲਈ ਚੁਣਿਆ ਹੈ। ਉਹ ਤੁਹਾਨੂੰ ਉਹੀ ਗੱਲਾਂ ਦੱਸਣਗੇ ਜੋ ਅਸੀਂ ਲਿਖ ਰਹੇ ਹਾਂ।
28ਇਹ ਪਵਿੱਤਰ ਆਤਮਾ ਅਤੇ ਸਾਨੂੰ ਚੰਗਾ ਲੱਗਾ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ:
29ਤੁਹਾਨੂੰ ਮੂਰਤੀਆਂ ਦੇ ਚੜਾਏ ਹੋਏ ਭੋਜਨ, ਲਹੂ ਤੋਂ, ਗਲਾ ਘੁੱਟੇ ਜਾਨਵਰਾਂ ਦੇ ਮਾਸ ਤੋਂ ਅਤੇ ਜਿਨਸੀ ਅਨੈਤਿਕਤਾ ਤੋਂ ਦੂਰ ਰਹਿਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਵਿਦਾਈ।
30ਇਸ ਲਈ ਉਨ੍ਹਾਂ ਚਾਰ ਆਦਮੀਆਂ ਨੂੰ ਭੇਜ ਦਿੱਤਾ ਗਿਆ ਅਤੇ ਉਹ ਅੰਤਾਕਿਆ ਗਏ, ਜਿੱਥੇ ਉਨ੍ਹਾਂ ਨੇ ਕਲੀਸਿਆ ਨੂੰ ਇੱਕਠੇ ਕੀਤਾ ਅਤੇ ਪੱਤਰ ਦੇ ਦਿੱਤੀ।