28ਇਹ ਪਵਿੱਤਰ ਆਤਮਾ ਅਤੇ ਸਾਨੂੰ ਚੰਗਾ ਲੱਗਾ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ:
29ਤੁਹਾਨੂੰ ਮੂਰਤੀਆਂ ਦੇ ਚੜਾਏ ਹੋਏ ਭੋਜਨ, ਲਹੂ ਤੋਂ, ਗਲਾ ਘੁੱਟੇ ਜਾਨਵਰਾਂ ਦੇ ਮਾਸ ਤੋਂ ਅਤੇ ਜਿਨਸੀ ਅਨੈਤਿਕਤਾ ਤੋਂ ਦੂਰ ਰਹਿਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਵਿਦਾਈ।
30ਇਸ ਲਈ ਉਨ੍ਹਾਂ ਚਾਰ ਆਦਮੀਆਂ ਨੂੰ ਭੇਜ ਦਿੱਤਾ ਗਿਆ ਅਤੇ ਉਹ ਅੰਤਾਕਿਆ ਗਏ, ਜਿੱਥੇ ਉਨ੍ਹਾਂ ਨੇ ਕਲੀਸਿਆ ਨੂੰ ਇੱਕਠੇ ਕੀਤਾ ਅਤੇ ਪੱਤਰ ਦੇ ਦਿੱਤੀ।
31ਕਲੀਸਿਆ ਦੇ ਲੋਕ ਉਸ ਸੰਦੇਸ਼ ਨੂੰ ਪੜ੍ਹ ਕੇ ਉਤਸ਼ਾਹਿਤ ਅਤੇ ਖੁਸ਼ ਹੋਏ।
32ਯਹੂਦਾ ਅਤੇ ਸੀਲਾਸ, ਜੋ ਆਪ ਵੀ ਨਬੀ ਸਨ, ਉਨ੍ਹਾਂ ਨੇ ਭਰਾਵਾਂ ਨੂੰ ਉਤਸ਼ਾਹਿਤ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਬਹੁਤ ਸਾਰਿਆਂ ਗੱਲਾਂ ਨਾਲ ਉਪਦੇਸ਼ ਦੇ ਕੇ ਵਿਸ਼ਵਾਸ ਵਿੱਚ ਤਕੜੇ ਕੀਤਾ।