ਰਸੂਲਾਂ 15

ਪਰ ਸੀਲਾਸ ਨੇ ਉੱਥੇ ਰਹਿਣ ਦਾ ਫ਼ੈਸਲਾ ਕੀਤਾ।

Acts 15:34 (UKJV) Notwithstanding it pleased Silas to abide there still.

32ਯਹੂਦਾ ਅਤੇ ਸੀਲਾਸ, ਜੋ ਆਪ ਵੀ ਨਬੀ ਸਨ, ਉਨ੍ਹਾਂ ਨੇ ਭਰਾਵਾਂ ਨੂੰ ਉਤਸ਼ਾਹਿਤ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਬਹੁਤ ਸਾਰਿਆਂ ਗੱਲਾਂ ਨਾਲ ਉਪਦੇਸ਼ ਦੇ ਕੇ ਵਿਸ਼ਵਾਸ ਵਿੱਚ ਤਕੜੇ ਕੀਤਾ।

33ਉੱਥੇ ਕਈ ਹਫ਼ਤੇ ਬਿਤਾਉਣ ਤੋਂ ਬਾਅਦ, ਉਨ੍ਹਾਂ ਨੂੰ ਵਿਸ਼ਵਾਸੀਆਂ ਨੇ ਸ਼ਾਂਤੀ ਦੀ ਬਰਕਤ ਨਾਲ ਉਨ੍ਹਾਂ ਕੋਲ ਵਾਪਸ ਭੇਜਿਆ ਜਿਨ੍ਹਾਂ ਨੇ ਉਨ੍ਹਾਂ ਨੂੰ ਭੇਜਿਆ ਸੀ।

34ਪਰ ਸੀਲਾਸ ਨੇ ਉੱਥੇ ਰਹਿਣ ਦਾ ਫ਼ੈਸਲਾ ਕੀਤਾ।

35ਪਰ ਪੌਲੁਸ ਅਤੇ ਬਰਨਬਾਸ ਅੰਤਾਕਿਆ ਵਿੱਚ ਹੀ ਰਹੇ, ਜਿੱਥੇ ਉਨ੍ਹਾਂ ਅਤੇ ਹੋਰ ਬਹੁਤ ਸਾਰਿਆਂ ਨੇ ਪ੍ਰਭੂ ਦੇ ਬਚਨ ਦੀ ਸਿੱਖਿਆ ਦਿੱਤੀ ਅਤੇ ਬਚਨ ਦਾ ਪ੍ਰਚਾਰ ਕੀਤਾ।

36ਕੁਝ ਦਿਨਾਂ ਬਾਅਦ, ਪੌਲੁਸ ਨੇ ਬਰਨਬਾਸ ਨੂੰ ਕਿਹਾ, “ਆਓ ਆਪਾਂ ਵਾਪਸ ਉਨ੍ਹਾਂ ਸਾਰੇ ਸ਼ਹਿਰਾਂ ਦੇ ਵਿਸ਼ਵਾਸੀਆਂ ਨੂੰ ਵੇਖਣ ਲਈ ਚੱਲੀਏ ਜਿੱਥੇ ਅਸੀਂ ਪਰਮੇਸ਼ਵਰ ਦਾ ਬਚਨ ਸੁਣਾਇਆ ਸੀ ਫਿਰ ਜਾ ਕੇ ਵਿਸ਼ਵਾਸੀਆਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.