6ਤਦ ਰਸੂਲ ਅਤੇ ਹੋਰ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਮਸਲੇ ਬਾਰੇ ਗੱਲ ਕਰਨ।
7ਕਾਫ਼ੀ ਵਿਚਾਰ-ਵਟਾਂਦਰੇ ਤੋਂ ਬਾਅਦ, ਪਤਰਸ ਉੱਠਿਆ ਅਤੇ ਉਨ੍ਹਾਂ ਨੂੰ ਸੰਬੋਧਿਤ ਕੀਤਾ: “ਭਾਈਉ, ਤੁਸੀਂ ਜਾਣਦੇ ਹੋ ਕਿ ਕੁਝ ਸਮਾਂ ਪਹਿਲਾਂ ਪਰਮੇਸ਼ਵਰ ਨੇ ਤੁਹਾਡੇ ਵਿਚਕਾਰ ਮੈਨੂੰ ਚੁਣਿਆ ਸੀ ਤਾਂ ਜੋ ਗ਼ੈਰ-ਯਹੂਦੀ ਮੇਰੇ ਬੁੱਲ੍ਹਾਂ ਤੋਂ ਖੁਸ਼ਖ਼ਬਰੀ ਦਾ ਸੰਦੇਸ਼ ਸੁਣ ਸਕਣ ਅਤੇ ਵਿਸ਼ਵਾਸ ਕਰਨ।
8ਪਰਮੇਸ਼ਵਰ, ਜਿਹੜਾ ਦਿਲਾਂ ਨੂੰ ਜਾਣਦਾ ਹੈ, ਅਤੇ ਉਸ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇ ਕੇ ਦਿਖਾਇਆ ਕਿ ਉਸ ਨੇ ਉਨ੍ਹਾਂ ਨੂੰ ਸਵੀਕਾਰ ਕੀਤਾ, ਜਿਵੇਂ ਉਸ ਨੇ ਸਾਡੇ ਨਾਲ ਵੀ ਕੀਤਾ।
9ਪਰਮੇਸ਼ਵਰ ਨੇ ਸਾਡੇ ਅਤੇ ਉਨ੍ਹਾਂ ਵਿੱਚਕਾਰ ਕੋਈ ਭੇਦ ਨਹੀਂ ਕੀਤਾ, ਕਿਉਂਕਿ ਉਸ ਨੇ ਨਿਹਚਾ ਨਾਲ ਉਨ੍ਹਾਂ ਦੇ ਦਿਲਾਂ ਨੂੰ ਸ਼ੁੱਧ ਕੀਤਾ।
10ਹੁਣ ਫਿਰ, ਤੁਸੀਂ ਗ਼ੈਰ-ਯਹੂਦੀਆਂ ਦੀ ਗਰਦਨ ਨੂੰ ਅਜਿਹਾ ਜੂਲਾ ਪਾ ਕੇ ਕਿਉਂ ਪਰਮੇਸ਼ਵਰ ਨੂੰ ਪਰਖਣ ਦੀ ਕੋਸ਼ਿਸ਼ ਕਰਦੇ ਹੋ ਜਿਸ ਨੂੰ ਨਾ ਸਾਡੇ ਪੂਰਵਜ ਨਾ ਅਸੀਂ ਚੁੱਕ ਸਕੇ?