ਰਸੂਲਾਂ 16

ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੋਥਰੇਸ ਟਾਪੂ ਨੂੰ ਆਏ, ਅਤੇ ਦੂਜੇ ਦਿਨ ਨੀਆਪੋਲਿਸ ਸ਼ਹਿਰ ਵੱਲ ਚਲੇ ਗਏ।

Acts 16:11 (UKJV) Therefore loosing from Troas, we came with a straight course to Samothracia, and the next day to Neapolis;

9ਰਾਤ ਨੂੰ ਪੌਲੁਸ ਨੇ ਇੱਕ ਦਰਸ਼ਨ ਵਿੱਚ ਮਕਦੂਨਿਯਾ ਪ੍ਰਾਂਤ ਦਾ ਇੱਕ ਆਦਮੀ ਵੇਖਿਆ ਅਤੇ ਜੋ ਉਸ ਅੱਗੇ ਅਰਜੋਈ ਕਰ ਰਿਹਾ ਸੀ, “ਮਕਦੂਨਿਯਾ ਆਓ ਅਤੇ ਸਾਡੀ ਸਹਾਇਤਾ ਕਰੋ।”

10ਪੌਲੁਸ ਦੇ ਇਹ ਦਰਸ਼ਨ ਵੇਖਣ ਤੋਂ ਬਾਅਦ, ਅਸੀਂ ਤੁਰੰਤ ਮਕਦੂਨਿਯਾ ਚਲੇ ਜਾਣ ਦੀ ਤਿਆਰ ਕੀਤੀ, ਸਿੱਟੇ ਵਜੋਂ ਕਿ ਪਰਮੇਸ਼ਵਰ ਨੇ ਸਾਨੂੰ ਉਨ੍ਹਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ ਬੁਲਾਇਆ ਹੈ।

11ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੋਥਰੇਸ ਟਾਪੂ ਨੂੰ ਆਏ, ਅਤੇ ਦੂਜੇ ਦਿਨ ਨੀਆਪੋਲਿਸ ਸ਼ਹਿਰ ਵੱਲ ਚਲੇ ਗਏ।

12ਫਿਰ ਉੱਥੋਂ ਅਸੀਂ ਫ਼ਿਲਿੱਪੀ ਸ਼ਹਿਰ ਵੱਲ ਯਾਤਰਾ ਕਰਨੀ ਸ਼ੁਰੂ ਕਰ ਦਿੱਤੀ। ਇੱਕ ਰੋਮੀ ਬਸਤੀ ਅਤੇ ਮਕਦੂਨਿਯਾ ਦੇ ਉਸ ਜ਼ਿਲ੍ਹੇ ਦਾ ਪ੍ਰਮੁੱਖ ਸ਼ਹਿਰ ਸੀ। ਅਤੇ ਅਸੀਂ ਉੱਥੇ ਕਈ ਦਿਨ ਰਹੇ।

13ਸਬਤ ਦੇ ਦਿਨ ਅਸੀਂ ਸ਼ਹਿਰ ਦੇ ਦਰਵਾਜ਼ੇ ਤੋਂ ਬਾਹਰ ਦਰਿਆ ਦੇ ਕੰਢੇ ਵੱਲ ਚਲੇ ਗਏ, ਜਿੱਥੇ ਸਾਨੂੰ ਉਮੀਦ ਸੀ ਕਿ ਸਾਨੂੰ ਇੱਕ ਪ੍ਰਾਰਥਨਾ ਕਰਨ ਦਾ ਸਥਾਨ ਮਿਲੇਗਾ। ਅਸੀਂ ਉੱਥੇ ਬੈਠ ਗਏ ਅਤੇ ਉਨ੍ਹਾਂ ਔਰਤਾਂ ਨਾਲ ਗੱਲ ਕਰਨੀ ਸ਼ੁਰੂ ਕਰ ਦਿੱਤੀ ਜੋ ਉੱਥੇ ਇਕੱਠੀਆਂ ਹੋਈਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.