ਰਸੂਲਾਂ 16

ਫਿਰ ਉੱਥੋਂ ਅਸੀਂ ਫ਼ਿਲਿੱਪੀ ਸ਼ਹਿਰ ਵੱਲ ਯਾਤਰਾ ਕਰਨੀ ਸ਼ੁਰੂ ਕਰ ਦਿੱਤੀ। ਇੱਕ ਰੋਮੀ ਬਸਤੀ ਅਤੇ ਮਕਦੂਨਿਯਾ ਦੇ ਉਸ ਜ਼ਿਲ੍ਹੇ ਦਾ ਪ੍ਰਮੁੱਖ ਸ਼ਹਿਰ ਸੀ। ਅਤੇ ਅਸੀਂ ਉੱਥੇ ਕਈ ਦਿਨ ਰਹੇ।

Acts 16:12 (UKJV) And from thence to Philippi, which is the chief city of that part of Macedonia, and a colony: and we were in that city abiding certain days.

10ਪੌਲੁਸ ਦੇ ਇਹ ਦਰਸ਼ਨ ਵੇਖਣ ਤੋਂ ਬਾਅਦ, ਅਸੀਂ ਤੁਰੰਤ ਮਕਦੂਨਿਯਾ ਚਲੇ ਜਾਣ ਦੀ ਤਿਆਰ ਕੀਤੀ, ਸਿੱਟੇ ਵਜੋਂ ਕਿ ਪਰਮੇਸ਼ਵਰ ਨੇ ਸਾਨੂੰ ਉਨ੍ਹਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ ਬੁਲਾਇਆ ਹੈ।

11ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੋਥਰੇਸ ਟਾਪੂ ਨੂੰ ਆਏ, ਅਤੇ ਦੂਜੇ ਦਿਨ ਨੀਆਪੋਲਿਸ ਸ਼ਹਿਰ ਵੱਲ ਚਲੇ ਗਏ।

12ਫਿਰ ਉੱਥੋਂ ਅਸੀਂ ਫ਼ਿਲਿੱਪੀ ਸ਼ਹਿਰ ਵੱਲ ਯਾਤਰਾ ਕਰਨੀ ਸ਼ੁਰੂ ਕਰ ਦਿੱਤੀ। ਇੱਕ ਰੋਮੀ ਬਸਤੀ ਅਤੇ ਮਕਦੂਨਿਯਾ ਦੇ ਉਸ ਜ਼ਿਲ੍ਹੇ ਦਾ ਪ੍ਰਮੁੱਖ ਸ਼ਹਿਰ ਸੀ। ਅਤੇ ਅਸੀਂ ਉੱਥੇ ਕਈ ਦਿਨ ਰਹੇ।

13ਸਬਤ ਦੇ ਦਿਨ ਅਸੀਂ ਸ਼ਹਿਰ ਦੇ ਦਰਵਾਜ਼ੇ ਤੋਂ ਬਾਹਰ ਦਰਿਆ ਦੇ ਕੰਢੇ ਵੱਲ ਚਲੇ ਗਏ, ਜਿੱਥੇ ਸਾਨੂੰ ਉਮੀਦ ਸੀ ਕਿ ਸਾਨੂੰ ਇੱਕ ਪ੍ਰਾਰਥਨਾ ਕਰਨ ਦਾ ਸਥਾਨ ਮਿਲੇਗਾ। ਅਸੀਂ ਉੱਥੇ ਬੈਠ ਗਏ ਅਤੇ ਉਨ੍ਹਾਂ ਔਰਤਾਂ ਨਾਲ ਗੱਲ ਕਰਨੀ ਸ਼ੁਰੂ ਕਰ ਦਿੱਤੀ ਜੋ ਉੱਥੇ ਇਕੱਠੀਆਂ ਹੋਈਆਂ ਸਨ।

14ਉਨ੍ਹਾਂ ਸੁਣਨ ਵਾਲਿਆਂ ਵਿੱਚੋਂ ਇੱਕ ਥੂਆਤੀਰੇ ਸ਼ਹਿਰ ਦੀ ਇੱਕ ਔਰਤ ਸੀ ਜਿਸ ਦਾ ਨਾਮ ਲੁਦਿਯਾ ਸੀ, ਜੋ ਕਿ ਜਾਮਨੀ ਰੰਗ ਦੇ ਕੱਪੜੇ ਦਾ ਵਪਾਰ ਕਰਨ ਵਾਲੀ ਸੀ। ਉਹ ਪਰਮੇਸ਼ਵਰ ਦੀ ਉਪਾਸਕ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਜੋ ਉਹ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.