ਰਸੂਲਾਂ 16

ਉਨ੍ਹਾਂ ਸੁਣਨ ਵਾਲਿਆਂ ਵਿੱਚੋਂ ਇੱਕ ਥੂਆਤੀਰੇ ਸ਼ਹਿਰ ਦੀ ਇੱਕ ਔਰਤ ਸੀ ਜਿਸ ਦਾ ਨਾਮ ਲੁਦਿਯਾ ਸੀ, ਜੋ ਕਿ ਜਾਮਨੀ ਰੰਗ ਦੇ ਕੱਪੜੇ ਦਾ ਵਪਾਰ ਕਰਨ ਵਾਲੀ ਸੀ। ਉਹ ਪਰਮੇਸ਼ਵਰ ਦੀ ਉਪਾਸਕ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਜੋ ਉਹ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।

Acts 16:14 (UKJV) And a certain woman named Lydia, a seller of purple, of the city of Thyatira, which worshipped God, heard us: whose heart the Lord opened, that she attended unto the things which were spoken of Paul.

12ਫਿਰ ਉੱਥੋਂ ਅਸੀਂ ਫ਼ਿਲਿੱਪੀ ਸ਼ਹਿਰ ਵੱਲ ਯਾਤਰਾ ਕਰਨੀ ਸ਼ੁਰੂ ਕਰ ਦਿੱਤੀ। ਇੱਕ ਰੋਮੀ ਬਸਤੀ ਅਤੇ ਮਕਦੂਨਿਯਾ ਦੇ ਉਸ ਜ਼ਿਲ੍ਹੇ ਦਾ ਪ੍ਰਮੁੱਖ ਸ਼ਹਿਰ ਸੀ। ਅਤੇ ਅਸੀਂ ਉੱਥੇ ਕਈ ਦਿਨ ਰਹੇ।

13ਸਬਤ ਦੇ ਦਿਨ ਅਸੀਂ ਸ਼ਹਿਰ ਦੇ ਦਰਵਾਜ਼ੇ ਤੋਂ ਬਾਹਰ ਦਰਿਆ ਦੇ ਕੰਢੇ ਵੱਲ ਚਲੇ ਗਏ, ਜਿੱਥੇ ਸਾਨੂੰ ਉਮੀਦ ਸੀ ਕਿ ਸਾਨੂੰ ਇੱਕ ਪ੍ਰਾਰਥਨਾ ਕਰਨ ਦਾ ਸਥਾਨ ਮਿਲੇਗਾ। ਅਸੀਂ ਉੱਥੇ ਬੈਠ ਗਏ ਅਤੇ ਉਨ੍ਹਾਂ ਔਰਤਾਂ ਨਾਲ ਗੱਲ ਕਰਨੀ ਸ਼ੁਰੂ ਕਰ ਦਿੱਤੀ ਜੋ ਉੱਥੇ ਇਕੱਠੀਆਂ ਹੋਈਆਂ ਸਨ।

14ਉਨ੍ਹਾਂ ਸੁਣਨ ਵਾਲਿਆਂ ਵਿੱਚੋਂ ਇੱਕ ਥੂਆਤੀਰੇ ਸ਼ਹਿਰ ਦੀ ਇੱਕ ਔਰਤ ਸੀ ਜਿਸ ਦਾ ਨਾਮ ਲੁਦਿਯਾ ਸੀ, ਜੋ ਕਿ ਜਾਮਨੀ ਰੰਗ ਦੇ ਕੱਪੜੇ ਦਾ ਵਪਾਰ ਕਰਨ ਵਾਲੀ ਸੀ। ਉਹ ਪਰਮੇਸ਼ਵਰ ਦੀ ਉਪਾਸਕ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਜੋ ਉਹ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।

15ਜਦੋਂ ਲੁਦਿਯਾ ਅਤੇ ਉਸ ਦੇ ਘਰ ਦੇ ਮੈਂਬਰਾਂ ਨੇ ਬਪਤਿਸਮਾ ਲਿਆ, ਉਸ ਨੇ ਸਾਨੂੰ ਆਪਣੇ ਘਰ ਬੁਲਾਉਣ ਲਈ ਸੱਦਾ ਦਿੱਤਾ। ਉਸ ਨੇ ਕਿਹਾ, “ਜੇ ਤੁਸੀਂ ਮੈਨੂੰ ਪ੍ਰਭੂ ਵਿੱਚ ਵਿਸ਼ਵਾਸਯੋਗ ਮੰਨਦੇ ਹੋ ਤੇ ਫਿਰ ਆਓ ਅਤੇ ਮੇਰੇ ਘਰ ਰਹੋ।” ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।

16ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ, ਤਾਂ ਸਾਨੂੰ ਇੱਕ ਨੌਕਰਾਣੀ ਮਿਲੀ ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ। ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਪੈਸੇ ਕਮਾ ਲਿਆਉਂਦੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.