ਰਸੂਲਾਂ 16

ਜਦੋਂ ਲੁਦਿਯਾ ਅਤੇ ਉਸ ਦੇ ਘਰ ਦੇ ਮੈਂਬਰਾਂ ਨੇ ਬਪਤਿਸਮਾ ਲਿਆ, ਉਸ ਨੇ ਸਾਨੂੰ ਆਪਣੇ ਘਰ ਬੁਲਾਉਣ ਲਈ ਸੱਦਾ ਦਿੱਤਾ। ਉਸ ਨੇ ਕਿਹਾ, “ਜੇ ਤੁਸੀਂ ਮੈਨੂੰ ਪ੍ਰਭੂ ਵਿੱਚ ਵਿਸ਼ਵਾਸਯੋਗ ਮੰਨਦੇ ਹੋ ਤੇ ਫਿਰ ਆਓ ਅਤੇ ਮੇਰੇ ਘਰ ਰਹੋ।” ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।

Acts 16:15 (UKJV) And when she was baptized, and her household, she besought us, saying, If all of you have judged me to be faithful to the Lord, come into my house, and abide there. And she constrained us.

13ਸਬਤ ਦੇ ਦਿਨ ਅਸੀਂ ਸ਼ਹਿਰ ਦੇ ਦਰਵਾਜ਼ੇ ਤੋਂ ਬਾਹਰ ਦਰਿਆ ਦੇ ਕੰਢੇ ਵੱਲ ਚਲੇ ਗਏ, ਜਿੱਥੇ ਸਾਨੂੰ ਉਮੀਦ ਸੀ ਕਿ ਸਾਨੂੰ ਇੱਕ ਪ੍ਰਾਰਥਨਾ ਕਰਨ ਦਾ ਸਥਾਨ ਮਿਲੇਗਾ। ਅਸੀਂ ਉੱਥੇ ਬੈਠ ਗਏ ਅਤੇ ਉਨ੍ਹਾਂ ਔਰਤਾਂ ਨਾਲ ਗੱਲ ਕਰਨੀ ਸ਼ੁਰੂ ਕਰ ਦਿੱਤੀ ਜੋ ਉੱਥੇ ਇਕੱਠੀਆਂ ਹੋਈਆਂ ਸਨ।

14ਉਨ੍ਹਾਂ ਸੁਣਨ ਵਾਲਿਆਂ ਵਿੱਚੋਂ ਇੱਕ ਥੂਆਤੀਰੇ ਸ਼ਹਿਰ ਦੀ ਇੱਕ ਔਰਤ ਸੀ ਜਿਸ ਦਾ ਨਾਮ ਲੁਦਿਯਾ ਸੀ, ਜੋ ਕਿ ਜਾਮਨੀ ਰੰਗ ਦੇ ਕੱਪੜੇ ਦਾ ਵਪਾਰ ਕਰਨ ਵਾਲੀ ਸੀ। ਉਹ ਪਰਮੇਸ਼ਵਰ ਦੀ ਉਪਾਸਕ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਜੋ ਉਹ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।

15ਜਦੋਂ ਲੁਦਿਯਾ ਅਤੇ ਉਸ ਦੇ ਘਰ ਦੇ ਮੈਂਬਰਾਂ ਨੇ ਬਪਤਿਸਮਾ ਲਿਆ, ਉਸ ਨੇ ਸਾਨੂੰ ਆਪਣੇ ਘਰ ਬੁਲਾਉਣ ਲਈ ਸੱਦਾ ਦਿੱਤਾ। ਉਸ ਨੇ ਕਿਹਾ, “ਜੇ ਤੁਸੀਂ ਮੈਨੂੰ ਪ੍ਰਭੂ ਵਿੱਚ ਵਿਸ਼ਵਾਸਯੋਗ ਮੰਨਦੇ ਹੋ ਤੇ ਫਿਰ ਆਓ ਅਤੇ ਮੇਰੇ ਘਰ ਰਹੋ।” ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।

16ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ, ਤਾਂ ਸਾਨੂੰ ਇੱਕ ਨੌਕਰਾਣੀ ਮਿਲੀ ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ। ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਪੈਸੇ ਕਮਾ ਲਿਆਉਂਦੀ ਸੀ।

17ਪੌਲੁਸ ਅਤੇ ਸਾਡੇ ਮਗਰ ਆ ਕੇ ਆਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ, “ਕਿ ਇਹ ਲੋਕ ਅੱਤ ਮਹਾਨ ਪਰਮੇਸ਼ਵਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦਾ ਰਾਹ ਦੱਸਦੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.