ਰਸੂਲਾਂ 16

ਪੌਲੁਸ ਅਤੇ ਸਾਡੇ ਮਗਰ ਆ ਕੇ ਆਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ, “ਕਿ ਇਹ ਲੋਕ ਅੱਤ ਮਹਾਨ ਪਰਮੇਸ਼ਵਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦਾ ਰਾਹ ਦੱਸਦੇ ਹਨ।”

Acts 16:17 (UKJV) The same followed Paul and us, and cried, saying, These men are the servants of the most high God, which show unto us the way of salvation.

15ਜਦੋਂ ਲੁਦਿਯਾ ਅਤੇ ਉਸ ਦੇ ਘਰ ਦੇ ਮੈਂਬਰਾਂ ਨੇ ਬਪਤਿਸਮਾ ਲਿਆ, ਉਸ ਨੇ ਸਾਨੂੰ ਆਪਣੇ ਘਰ ਬੁਲਾਉਣ ਲਈ ਸੱਦਾ ਦਿੱਤਾ। ਉਸ ਨੇ ਕਿਹਾ, “ਜੇ ਤੁਸੀਂ ਮੈਨੂੰ ਪ੍ਰਭੂ ਵਿੱਚ ਵਿਸ਼ਵਾਸਯੋਗ ਮੰਨਦੇ ਹੋ ਤੇ ਫਿਰ ਆਓ ਅਤੇ ਮੇਰੇ ਘਰ ਰਹੋ।” ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।

16ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ, ਤਾਂ ਸਾਨੂੰ ਇੱਕ ਨੌਕਰਾਣੀ ਮਿਲੀ ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ। ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਪੈਸੇ ਕਮਾ ਲਿਆਉਂਦੀ ਸੀ।

17ਪੌਲੁਸ ਅਤੇ ਸਾਡੇ ਮਗਰ ਆ ਕੇ ਆਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ, “ਕਿ ਇਹ ਲੋਕ ਅੱਤ ਮਹਾਨ ਪਰਮੇਸ਼ਵਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦਾ ਰਾਹ ਦੱਸਦੇ ਹਨ।”

18ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ। ਆਖਰ ਕਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, “ਮੈਂ ਤੈਨੂੰ ਯਿਸ਼ੂ ਮਸੀਹ ਦੇ ਨਾਮ ਨਾਲ ਹੁਕਮ ਦਿੰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ!” ਅਤੇ ਉਸੇ ਸਮੇਂ ਉਹ ਦੁਸ਼ਟ ਆਤਮਾ ਨਿੱਕਲ ਗਈ।

19ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਉਮੀਦ ਖ਼ਤਮ ਹੋ ਗਈ, ਤਾਂ ਉਹ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.