19ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਉਮੀਦ ਖ਼ਤਮ ਹੋ ਗਈ, ਤਾਂ ਉਹ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।
20ਉਹ ਉਨ੍ਹਾਂ ਨੂੰ ਰੋਮੀ ਅਧਿਕਾਰੀ ਸਾਮ੍ਹਣੇ ਲਿਆਏ ਅਤੇ ਕਹਿਣ ਲੱਗੇ, “ਇਹ ਲੋਕ ਯਹੂਦੀ ਹਨ, ਅਤੇ ਸਾਡੇ ਸ਼ਹਿਰ ਨੂੰ ਬਹੁਤ ਪਰੇਸ਼ਾਨ ਕਰ ਰਹੇ ਹਨ
21ਅਤੇ ਸਾਨੂੰ ਅਜਿਹੀਆਂ ਗ਼ੈਰ ਕਾਨੂੰਨੀ ਰੀਤੀ ਰਿਵਾਜਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਅਭਿਆਸ ਕਰਨ ਦੇ ਯੋਗ ਨਹੀਂ।”
22ਤਦ ਲੋਕ ਮਿਲ ਕੇ ਪੌਲੁਸ ਅਤੇ ਸੀਲਾਸ ਦੇ ਵਿਰੁੱਧ ਉੱਠੇ, ਅਤੇ ਰੋਮੀ ਅਧਿਕਾਰੀ ਨੇ ਸਿਪਾਹੀਆਂ ਨੂੰ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਆਦੇਸ਼ ਦਿੱਤਾ।
23ਉਨ੍ਹਾਂ ਨੂੰ ਬੇਰਹਮੀ ਨਾਲ ਕੁੱਟਣ ਤੋਂ ਬਾਅਦ, ਉਨ੍ਹਾਂ ਨੂੰ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ, ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਉਨ੍ਹਾਂ ਦੀ ਸਾਵਧਾਨੀ ਨਾਲ ਨਿਗਰਾਨੀ ਕਰਨ ਦਾ ਆਦੇਸ਼ ਦਿੱਤਾ ਗਿਆ।