ਰਸੂਲਾਂ 16

ਇਸ ਲਈ ਪੌਲੁਸ ਤਿਮੋਥਿਉਸ ਨੂੰ ਆਪਣੀ ਯਾਤਰਾ ਦੌਰਾਨ ਨਾਲ ਲੈ ਕੇ ਜਾਣਾ ਚਾਹੁੰਦਾ ਸੀ, ਇਸ ਲਈ ਉਸ ਨੇ ਉਸ ਦੀ ਸੁੰਨਤ ਕਰਵਾਈ। ਕਿਉਂਕਿ ਯਹੂਦੀ ਉਸ ਜਗ੍ਹਾ ਤੇ ਰਹਿੰਦੇ ਸਨ, ਉਹ ਸਾਰੇ ਜਾਣਦੇ ਸਨ ਕਿ ਉਸ ਦਾ ਪਿਤਾ ਯੂਨਾਨੀ ਸੀ।

Acts 16:3 (UKJV) Him would Paul have to go forth with him; and took and circumcised him because of the Jews which were in those quarters: for they knew all that his father was a Greek.

1ਉਸ ਤੋਂ ਬਾਅਦ ਪੌਲੁਸ ਦਰਬੇ ਸ਼ਹਿਰ ਨੂੰ ਆਇਆ ਅਤੇ ਫਿਰ ਉਸ ਤੋਂ ਬਾਅਦ ਉਹ ਲੁਸਤ੍ਰਾ ਸ਼ਹਿਰ ਵੱਲ ਚਲਾ ਗਿਆ, ਇੱਕ ਚੇਲਾ ਜਿਸ ਦਾ ਨਾਮ ਤਿਮੋਥਿਉਸ ਸੀ ਅਤੇ ਉਹ ਉੱਥੋਂ ਦਾ ਵਸਨੀਕ ਸੀ, ਉਸ ਦੀ ਮਾਂ ਪ੍ਰਭੂ ਯਿਸ਼ੂ ਮਸੀਹ ਦੇ ਵਿੱਚ ਇੱਕ ਵਿਸ਼ਵਾਸਯੋਗ ਯਹੂਦੀ ਵਿਸ਼ਵਾਸੀ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ।

2ਲੁਸਤ੍ਰਾ ਅਤੇ ਇਕੋਨਿਯਮ ਦੇ ਵਿਸ਼ਵਾਸੀ ਉਸ ਦੇ ਬਾਰੇ ਚੰਗੀਆਂ ਗੱਲਾਂ ਬੋਲੇ।

3ਇਸ ਲਈ ਪੌਲੁਸ ਤਿਮੋਥਿਉਸ ਨੂੰ ਆਪਣੀ ਯਾਤਰਾ ਦੌਰਾਨ ਨਾਲ ਲੈ ਕੇ ਜਾਣਾ ਚਾਹੁੰਦਾ ਸੀ, ਇਸ ਲਈ ਉਸ ਨੇ ਉਸ ਦੀ ਸੁੰਨਤ ਕਰਵਾਈ। ਕਿਉਂਕਿ ਯਹੂਦੀ ਉਸ ਜਗ੍ਹਾ ਤੇ ਰਹਿੰਦੇ ਸਨ, ਉਹ ਸਾਰੇ ਜਾਣਦੇ ਸਨ ਕਿ ਉਸ ਦਾ ਪਿਤਾ ਯੂਨਾਨੀ ਸੀ।

4ਜਦੋਂ ਪੌਲੁਸ, ਸੀਲਾਸ ਅਤੇ ਤਿਮੋਥਿਉਸ ਨਗਰ-ਨਗਰ ਦੀ ਯਾਤਰਾ ਕਰ ਰਹੇ ਸਨ, ਤਾਂ ਉਹ ਹੁਕਮ ਜਿਹੜੇ ਯੇਰੂਸ਼ਲੇਮ ਵਿੱਚ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ, ਉਨ੍ਹਾਂ ਨੂੰ ਮੰਨਣ ਲਈ ਵਿਸ਼ਵਾਸੀਆ ਨੂੰ ਸੌਂਪ ਦੇਵੇ।

5ਇਸ ਲਈ ਕਲੀਸਿਆ ਦੀ ਨਿਹਚਾ ਵਿੱਚ ਮਜ਼ਬੂਤੀ ਆਈ ਅਤੇ ਰੋਜ਼ ਵਿਸ਼ਵਾਸ ਕਰਨ ਵਾਲਿਆਂ ਦੀ ਗਿਣਤੀ ਵਧਦੀ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.