30ਤਦ ਉਸ ਨੇ ਉਨ੍ਹਾਂ ਨੂੰ ਬਾਹਰ ਲਿਆ ਕੇ ਪੁੱਛਿਆ, “ਸ਼੍ਰੀਮਾਨ ਜੀ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?”
31ਉਨ੍ਹਾਂ ਨੇ ਉੱਤਰ ਦਿੱਤਾ, “ਪ੍ਰਭੂ ਯਿਸ਼ੂ ਉੱਤੇ ਵਿਸ਼ਵਾਸ ਕਰ, ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।”
32ਤਦ ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਘਰ ਦੇ ਸਾਰੇ ਹੋਰ ਲੋਕਾਂ ਨੂੰ ਪ੍ਰਭੂ ਦਾ ਬਚਨ ਸੁਣਾਇਆ।
33ਰਾਤ ਦੇ ਉਸ ਸਮੇਂ ਦਰੋਗਾ ਉਨ੍ਹਾਂ ਨੂੰ ਲੈ ਗਿਆ ਅਤੇ ਉਨ੍ਹਾਂ ਦੇ ਜ਼ਖਮ ਧੋਤੇ; ਤਦ ਉਸੇ ਵੇਲੇ ਹੀ ਉਸ ਨੇ ਅਤੇ ਉਸ ਦੇ ਘਰ ਦੇ ਸਾਰੇ ਲੋਕਾਂ ਨੇ ਬਪਤਿਸਮਾ ਲੈ ਲਿਆ।
34ਦਰੋਗਾ ਉਨ੍ਹਾਂ ਨੂੰ ਆਪਣੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਭੋਜਨ ਛਕਾਇਆ; ਅਤੇ ਉਸ ਨੇ ਪਰਮੇਸ਼ਵਰ ਤੇ ਵਿਸ਼ਵਾਸ ਕਰਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।