ਰਸੂਲਾਂ 16

ਰਾਤ ਦੇ ਉਸ ਸਮੇਂ ਦਰੋਗਾ ਉਨ੍ਹਾਂ ਨੂੰ ਲੈ ਗਿਆ ਅਤੇ ਉਨ੍ਹਾਂ ਦੇ ਜ਼ਖਮ ਧੋਤੇ; ਤਦ ਉਸੇ ਵੇਲੇ ਹੀ ਉਸ ਨੇ ਅਤੇ ਉਸ ਦੇ ਘਰ ਦੇ ਸਾਰੇ ਲੋਕਾਂ ਨੇ ਬਪਤਿਸਮਾ ਲੈ ਲਿਆ।

Acts 16:33 (UKJV) And he took them the same hour of the night, and washed their stripes; and was baptized, he and all his, immediately.

31ਉਨ੍ਹਾਂ ਨੇ ਉੱਤਰ ਦਿੱਤਾ, “ਪ੍ਰਭੂ ਯਿਸ਼ੂ ਉੱਤੇ ਵਿਸ਼ਵਾਸ ਕਰ, ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।”

32ਤਦ ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਘਰ ਦੇ ਸਾਰੇ ਹੋਰ ਲੋਕਾਂ ਨੂੰ ਪ੍ਰਭੂ ਦਾ ਬਚਨ ਸੁਣਾਇਆ।

33ਰਾਤ ਦੇ ਉਸ ਸਮੇਂ ਦਰੋਗਾ ਉਨ੍ਹਾਂ ਨੂੰ ਲੈ ਗਿਆ ਅਤੇ ਉਨ੍ਹਾਂ ਦੇ ਜ਼ਖਮ ਧੋਤੇ; ਤਦ ਉਸੇ ਵੇਲੇ ਹੀ ਉਸ ਨੇ ਅਤੇ ਉਸ ਦੇ ਘਰ ਦੇ ਸਾਰੇ ਲੋਕਾਂ ਨੇ ਬਪਤਿਸਮਾ ਲੈ ਲਿਆ।

34ਦਰੋਗਾ ਉਨ੍ਹਾਂ ਨੂੰ ਆਪਣੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਭੋਜਨ ਛਕਾਇਆ; ਅਤੇ ਉਸ ਨੇ ਪਰਮੇਸ਼ਵਰ ਤੇ ਵਿਸ਼ਵਾਸ ਕਰਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।

35ਜਦੋਂ ਸਵੇਰ ਹੋਈ, ਤਾਂ ਹਾਕਮ ਨੇ ਆਪਣੇ ਸਿਪਾਹੀਆਂ ਨੂੰ ਹੁਕਮ ਦੇ ਨਾਲ ਦਰੋਗਾ ਕੋਲ ਭੇਜਿਆ: “ਕਿ ਉਨ੍ਹਾਂ ਆਦਮੀਆਂ ਨੂੰ ਰਿਹਾ ਕਰ ਦੇਣਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.