ਰਸੂਲਾਂ 16

ਦਰੋਗਾ ਉਨ੍ਹਾਂ ਨੂੰ ਆਪਣੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਭੋਜਨ ਛਕਾਇਆ; ਅਤੇ ਉਸ ਨੇ ਪਰਮੇਸ਼ਵਰ ਤੇ ਵਿਸ਼ਵਾਸ ਕਰਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।

Acts 16:34 (UKJV) And when he had brought them into his house, he set food before them, and rejoiced, believing in God with all his house.

32ਤਦ ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਘਰ ਦੇ ਸਾਰੇ ਹੋਰ ਲੋਕਾਂ ਨੂੰ ਪ੍ਰਭੂ ਦਾ ਬਚਨ ਸੁਣਾਇਆ।

33ਰਾਤ ਦੇ ਉਸ ਸਮੇਂ ਦਰੋਗਾ ਉਨ੍ਹਾਂ ਨੂੰ ਲੈ ਗਿਆ ਅਤੇ ਉਨ੍ਹਾਂ ਦੇ ਜ਼ਖਮ ਧੋਤੇ; ਤਦ ਉਸੇ ਵੇਲੇ ਹੀ ਉਸ ਨੇ ਅਤੇ ਉਸ ਦੇ ਘਰ ਦੇ ਸਾਰੇ ਲੋਕਾਂ ਨੇ ਬਪਤਿਸਮਾ ਲੈ ਲਿਆ।

34ਦਰੋਗਾ ਉਨ੍ਹਾਂ ਨੂੰ ਆਪਣੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਭੋਜਨ ਛਕਾਇਆ; ਅਤੇ ਉਸ ਨੇ ਪਰਮੇਸ਼ਵਰ ਤੇ ਵਿਸ਼ਵਾਸ ਕਰਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।

35ਜਦੋਂ ਸਵੇਰ ਹੋਈ, ਤਾਂ ਹਾਕਮ ਨੇ ਆਪਣੇ ਸਿਪਾਹੀਆਂ ਨੂੰ ਹੁਕਮ ਦੇ ਨਾਲ ਦਰੋਗਾ ਕੋਲ ਭੇਜਿਆ: “ਕਿ ਉਨ੍ਹਾਂ ਆਦਮੀਆਂ ਨੂੰ ਰਿਹਾ ਕਰ ਦੇਣਾ।”

36ਦਰੋਗੇ ਨੇ ਪੌਲੁਸ ਨੂੰ ਕਿਹਾ, “ਦੰਡ ਅਧਿਕਾਰੀ ਨੇ ਆਦੇਸ਼ ਦਿੱਤਾ ਹੈ ਕਿ ਤੈਨੂੰ ਅਤੇ ਸੀਲਾਸ ਨੂੰ ਰਿਹਾਈ ਦਿੱਤੀ ਜਾਵੇ। ਹੁਣ ਤੁਸੀਂ ਸ਼ਾਂਤੀ ਨਾਲ ਜਾ ਸਕਦੇ ਹੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.