37ਪਰ ਪੌਲੁਸ ਨੇ ਅਧਿਕਾਰੀਆਂ ਨੂੰ ਕਿਹਾ: “ਉਨ੍ਹਾਂ ਨੇ ਬਿਨਾਂ ਕਿਸੇ ਮੁਕੱਦਮੇ ਦੇ ਸਾਨੂੰ ਸਾਰਿਆਂ ਨੂੰ ਕੁੱਟਿਆ, ਇੱਥੋਂ ਤੱਕ ਅਸੀਂ ਰੋਮੀ ਨਾਗਰਿਕ ਹਾਂ, ਅਤੇ ਸਾਨੂੰ ਜੇਲ੍ਹ ਵਿੱਚ ਸੁੱਟ ਦਿੱਤਾ। ਅਤੇ ਹੁਣ ਕੀ ਉਹ ਸਾਨੂੰ ਚੁੱਪ-ਚਾਪ ਕਰਕੇ ਕਿਉਂ ਛੱਡ ਰਹੇ ਹਨ? ਨਹੀਂ! ਸਗੋਂ ਉਹ ਆਪ ਆ ਜਾਣ ਅਤੇ ਸਾਨੂੰ ਬਾਹਰ ਕੱਢ ਦੇਣ।”
38ਸਿਪਾਹੀਆਂ ਨੇ ਇਸ ਬਾਰੇ ਦੰਡ ਅਧਿਕਾਰੀ ਨੂੰ ਦੱਸਿਆ, ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪੌਲੁਸ ਅਤੇ ਸੀਲਾਸ ਰੋਮੀ ਨਾਗਰਿਕ ਹਨ, ਤਾਂ ਉਹ ਡਰ ਗਏ।
39ਉਹ ਉਨ੍ਹਾਂ ਨੂੰ ਮਨਾਉਣ ਲਈ ਆਏ ਅਤੇ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਨਿਕਲਣ, ਅਤੇ ਸ਼ਹਿਰ ਛੱਡ ਜਾਣ ਦੀ ਬੇਨਤੀ ਕੀਤੀ।
40ਪੌਲੁਸ ਅਤੇ ਸੀਲਾਸ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ, ਉਹ ਲੁਦਿਯਾ ਦੇ ਘਰ ਗਏ, ਜਿੱਥੇ ਉਨ੍ਹਾਂ ਨੇ ਵਿਸ਼ਵਾਸੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਫਿਰ ਉਹ ਚਲੇ ਗਏ।