ਰਸੂਲਾਂ 16

ਇਸ ਲਈ ਉਹ ਮੁਸਿਯਾ ਦੇ ਕੋਲੋਂ ਲੰਘੇ ਅਤੇ ਹੇਠਾਂ ਤ੍ਰੋਆਸ ਸ਼ਹਿਰ ਵਿੱਚ ਗਏ।

Acts 16:8 (UKJV) And they passing by Mysia came down to Troas.

6ਪੌਲੁਸ ਅਤੇ ਉਸ ਦੇ ਸਾਥੀ ਫ਼ਰੂਗਿਯਾ ਅਤੇ ਗਲਾਤਿਆ ਪ੍ਰਾਂਤ ਦੇ ਸਾਰੇ ਇਲਾਕਿਆਂ ਵਿੱਚ ਗਏ, ਜਦੋਂ ਕਿ ਪਵਿੱਤਰ ਆਤਮਾ ਨੇ ਏਸ਼ੀਆ ਦੇ ਪ੍ਰਾਂਤ ਵਿੱਚ ਬਚਨ ਦਾ ਪ੍ਰਚਾਰ ਕਰਨ ਤੋਂ ਰੋਕਿਆ ਹੋਇਆ ਸੀ।

7ਜਦੋਂ ਉਹ ਮੁਸਿਯਾ ਖੇਤਰ ਦੀ ਸਰਹੱਦ ਤੇ ਪਹੁੰਚੇ, ਉਨ੍ਹਾਂ ਨੇ ਬਿਥੁਨਿਆ ਪ੍ਰਾਂਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਪਰ ਯਿਸ਼ੂ ਦੀ ਆਤਮਾ ਨੇ ਉਨ੍ਹਾਂ ਨੂੰ ਜਾਣ ਦੀ ਆਗਿਆ ਨਹੀਂ ਦਿੱਤੀ।

8ਇਸ ਲਈ ਉਹ ਮੁਸਿਯਾ ਦੇ ਕੋਲੋਂ ਲੰਘੇ ਅਤੇ ਹੇਠਾਂ ਤ੍ਰੋਆਸ ਸ਼ਹਿਰ ਵਿੱਚ ਗਏ।

9ਰਾਤ ਨੂੰ ਪੌਲੁਸ ਨੇ ਇੱਕ ਦਰਸ਼ਨ ਵਿੱਚ ਮਕਦੂਨਿਯਾ ਪ੍ਰਾਂਤ ਦਾ ਇੱਕ ਆਦਮੀ ਵੇਖਿਆ ਅਤੇ ਜੋ ਉਸ ਅੱਗੇ ਅਰਜੋਈ ਕਰ ਰਿਹਾ ਸੀ, “ਮਕਦੂਨਿਯਾ ਆਓ ਅਤੇ ਸਾਡੀ ਸਹਾਇਤਾ ਕਰੋ।”

10ਪੌਲੁਸ ਦੇ ਇਹ ਦਰਸ਼ਨ ਵੇਖਣ ਤੋਂ ਬਾਅਦ, ਅਸੀਂ ਤੁਰੰਤ ਮਕਦੂਨਿਯਾ ਚਲੇ ਜਾਣ ਦੀ ਤਿਆਰ ਕੀਤੀ, ਸਿੱਟੇ ਵਜੋਂ ਕਿ ਪਰਮੇਸ਼ਵਰ ਨੇ ਸਾਨੂੰ ਉਨ੍ਹਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ ਬੁਲਾਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.