12ਨਤੀਜੇ ਵਜੋਂ, ਉਨ੍ਹਾਂ ਵਿੱਚੋਂ ਕਈਆਂ ਨੇ ਵਿਸ਼ਵਾਸ ਕੀਤਾ, ਜਿਵੇਂ ਕਿ ਬਹੁਤ ਸਾਰੀਆਂ ਪਤਵੰਤੀ ਯੂਨਾਨੀ ਔਰਤਾਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਪ੍ਰਭੂ ਯਿਸ਼ੂ ਉੱਤੇ ਵਿਸ਼ਵਾਸ ਕੀਤਾ।
13ਪਰ ਫੇਰ ਥੱਸਲੁਨੀਕਾ ਦੇ ਯਹੂਦੀਆਂ ਨੇ ਲੋਕਾਂ ਨੂੰ ਇਹ ਕਹਿੰਦੇ ਸੁਣਿਆ ਕਿ ਪੌਲੁਸ ਬੇਰੀਆ ਵਿੱਚ ਪਰਮੇਸ਼ਵਰ ਦੇ ਬਚਨ ਦਾ ਪ੍ਰਚਾਰ ਕਰ ਰਿਹਾ ਸੀ। ਇਸ ਲਈ ਉਹ ਬੇਰੀਆ ਗਏ ਅਤੇ ਉੱਥੋਂ ਦੇ ਲੋਕਾਂ ਨੂੰ ਦੱਸਿਆ ਕਿ ਜੋ ਪੌਲੁਸ ਸਿਖਾ ਰਿਹਾ ਸੀ ਉਹ ਸੱਚ ਨਹੀਂ ਸੀ। ਇਸ ਤਰ੍ਹਾਂ, ਉਨ੍ਹਾਂ ਨੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਭੜਕਾਇਆ।
14ਇਸ ਲਈ ਬੇਰੀਆ ਸ਼ਹਿਰ ਦੇ ਕਈ ਵਿਸ਼ਵਾਸੀ ਪੌਲੁਸ ਨੂੰ ਇੱਕ ਹੋਰ ਸੂਬੇ ਜਾਣ ਲਈ ਸਮੁੰਦਰੀ ਕੰਢੇ ਤੇ ਲੈ ਗਏ। ਪਰ ਸੀਲਾਸ ਅਤੇ ਤਿਮੋਥਿਉਸ ਬੇਰੀਆ ਵਿੱਚ ਹੀ ਰਹੇ।
15ਜਿਨ੍ਹਾਂ ਨੇ ਪੌਲੁਸ ਨੂੰ ਭਜਾ ਲਿਆਦਾਂ ਸੀ ਉਹ ਉਸ ਨੂੰ ਅਥੇਨੈ ਸ਼ਹਿਰ ਲੈ ਆਏ ਅਤੇ ਫਿਰ ਸੀਲਾਸ ਅਤੇ ਤਿਮੋਥਿਉਸ ਨੂੰ ਨਿਰਦੇਸ਼ ਦਿੱਤੇ ਕਿ ਉਹ ਜਲਦੀ ਤੋਂ ਜਲਦੀ ਉਸ ਦੇ ਕੋਲ ਆਉਣ।
16ਅਥੇਨੈ ਵਿੱਚ, ਪੌਲੁਸ ਜਦੋਂ ਸੀਲਾਸ ਅਤੇ ਤਿਮੋਥਿਉਸ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਦੌਰਾਨ, ਉਹ ਸ਼ਹਿਰ ਵਿੱਚ ਘੁੰਮਦਾ ਰਿਹਾ। ਉਹ ਬਹੁਤ ਦੁਖੀ ਹੋਇਆ ਕਿਉਂਕਿ ਉਸ ਨੇ ਵੇਖਿਆ ਕਿ ਸਾਰੇ ਸ਼ਹਿਰ ਵਿੱਚ ਬਹੁਤ ਸਾਰੀਆਂ ਮੂਰਤੀਆਂ ਸਨ।