ਰਸੂਲਾਂ 17

ਫਿਰ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਵਿੱਚ ਗਿਆ। ਅਤੇ ਉਸ ਨੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਵੀ ਜਿਨ੍ਹਾਂ ਨੇ ਯਹੂਦੀਆਂ ਦੇ ਵਿਸ਼ਵਾਸ ਨੂੰ ਮੰਨ ਲਿਆ ਸੀ ਯਿਸ਼ੂ ਬਾਰੇ ਪ੍ਰਚਾਰ ਕੀਤਾ। ਉਹ ਹਰ ਰੋਜ਼ ਬਜ਼ਾਰਾਂ ਵਿੱਚ ਵੀ ਜਾਂਦਾ ਸੀ ਅਤੇ ਉਨ੍ਹਾਂ ਲੋਕਾਂ ਨਾਲ ਗੱਲ ਕਰਦਾ ਜਿਹੜੇ ਉਹ ਨੂੰ ਉੱਥੇ ਮਿਲਦੇ ਸੀ।

Acts 17:17 (UKJV) Therefore disputed he in the synagogue with the Jews, and with the devout persons, and in the market daily with them that met with him.

15ਜਿਨ੍ਹਾਂ ਨੇ ਪੌਲੁਸ ਨੂੰ ਭਜਾ ਲਿਆਦਾਂ ਸੀ ਉਹ ਉਸ ਨੂੰ ਅਥੇਨੈ ਸ਼ਹਿਰ ਲੈ ਆਏ ਅਤੇ ਫਿਰ ਸੀਲਾਸ ਅਤੇ ਤਿਮੋਥਿਉਸ ਨੂੰ ਨਿਰਦੇਸ਼ ਦਿੱਤੇ ਕਿ ਉਹ ਜਲਦੀ ਤੋਂ ਜਲਦੀ ਉਸ ਦੇ ਕੋਲ ਆਉਣ।

16ਅਥੇਨੈ ਵਿੱਚ, ਪੌਲੁਸ ਜਦੋਂ ਸੀਲਾਸ ਅਤੇ ਤਿਮੋਥਿਉਸ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਦੌਰਾਨ, ਉਹ ਸ਼ਹਿਰ ਵਿੱਚ ਘੁੰਮਦਾ ਰਿਹਾ। ਉਹ ਬਹੁਤ ਦੁਖੀ ਹੋਇਆ ਕਿਉਂਕਿ ਉਸ ਨੇ ਵੇਖਿਆ ਕਿ ਸਾਰੇ ਸ਼ਹਿਰ ਵਿੱਚ ਬਹੁਤ ਸਾਰੀਆਂ ਮੂਰਤੀਆਂ ਸਨ।

17ਫਿਰ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਵਿੱਚ ਗਿਆ। ਅਤੇ ਉਸ ਨੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਵੀ ਜਿਨ੍ਹਾਂ ਨੇ ਯਹੂਦੀਆਂ ਦੇ ਵਿਸ਼ਵਾਸ ਨੂੰ ਮੰਨ ਲਿਆ ਸੀ ਯਿਸ਼ੂ ਬਾਰੇ ਪ੍ਰਚਾਰ ਕੀਤਾ। ਉਹ ਹਰ ਰੋਜ਼ ਬਜ਼ਾਰਾਂ ਵਿੱਚ ਵੀ ਜਾਂਦਾ ਸੀ ਅਤੇ ਉਨ੍ਹਾਂ ਲੋਕਾਂ ਨਾਲ ਗੱਲ ਕਰਦਾ ਜਿਹੜੇ ਉਹ ਨੂੰ ਉੱਥੇ ਮਿਲਦੇ ਸੀ।

18ਏਪੀਕੁਰੀਅਨ ਅਤੇ ਸਟੋਇਕ ਦਾਰਸ਼ਨਿਕਾਂ ਦਾ ਸਮੂਹ ਉਸ ਨਾਲ ਬਹਿਸ ਕਰਨ ਲੱਗਾ। ਉਨ੍ਹਾਂ ਵਿੱਚੋਂ ਕੁਝ ਨੇ ਪੁੱਛਿਆ, “ਇਹ ਬੜਬੋਲਾ ਕੀ ਕਹਿਣ ਦੀ ਕੋਸ਼ਿਸ਼ ਕਰ ਰਿਹਾ ਹੈ?” ਹੋਰਾਂ ਨੇ ਟਿੱਪਣੀ ਕੀਤੀ, “ਕਿ ਉਹ ਲੋਕਾਂ ਨੂੰ ਨਵੇਂ ਦੇਵਤਿਆਂ ਬਾਰੇ ਸਿਖਾ ਰਿਹਾ ਹੈ ਜਿਸ ਬਾਰੇ ਅਸੀਂ ਨਹੀਂ ਸੁਣਿਆ,” ਉਨ੍ਹਾਂ ਨੇ ਇਹ ਇਸ ਲਈ ਕਿਹਾ ਕਿਉਂਕਿ ਪੌਲੁਸ ਯਿਸ਼ੂ ਅਤੇ ਉਸ ਦੇ ਪੁਨਰ-ਉਥਾਨ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰ ਰਿਹਾ ਸੀ।

19ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, “ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.