ਰਸੂਲਾਂ 17

ਏਪੀਕੁਰੀਅਨ ਅਤੇ ਸਟੋਇਕ ਦਾਰਸ਼ਨਿਕਾਂ ਦਾ ਸਮੂਹ ਉਸ ਨਾਲ ਬਹਿਸ ਕਰਨ ਲੱਗਾ। ਉਨ੍ਹਾਂ ਵਿੱਚੋਂ ਕੁਝ ਨੇ ਪੁੱਛਿਆ, “ਇਹ ਬੜਬੋਲਾ ਕੀ ਕਹਿਣ ਦੀ ਕੋਸ਼ਿਸ਼ ਕਰ ਰਿਹਾ ਹੈ?” ਹੋਰਾਂ ਨੇ ਟਿੱਪਣੀ ਕੀਤੀ, “ਕਿ ਉਹ ਲੋਕਾਂ ਨੂੰ ਨਵੇਂ ਦੇਵਤਿਆਂ ਬਾਰੇ ਸਿਖਾ ਰਿਹਾ ਹੈ ਜਿਸ ਬਾਰੇ ਅਸੀਂ ਨਹੀਂ ਸੁਣਿਆ,” ਉਨ੍ਹਾਂ ਨੇ ਇਹ ਇਸ ਲਈ ਕਿਹਾ ਕਿਉਂਕਿ ਪੌਲੁਸ ਯਿਸ਼ੂ ਅਤੇ ਉਸ ਦੇ ਪੁਨਰ-ਉਥਾਨ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰ ਰਿਹਾ ਸੀ।

Acts 17:18 (UKJV) Then certain philosophers of the Epicureans, and of the Stoicks, encountered him. And some said, What will this babbler say? other some, He seems to be a proclaimer of strange gods: because he preached unto them Jesus, and the resurrection.

16ਅਥੇਨੈ ਵਿੱਚ, ਪੌਲੁਸ ਜਦੋਂ ਸੀਲਾਸ ਅਤੇ ਤਿਮੋਥਿਉਸ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਦੌਰਾਨ, ਉਹ ਸ਼ਹਿਰ ਵਿੱਚ ਘੁੰਮਦਾ ਰਿਹਾ। ਉਹ ਬਹੁਤ ਦੁਖੀ ਹੋਇਆ ਕਿਉਂਕਿ ਉਸ ਨੇ ਵੇਖਿਆ ਕਿ ਸਾਰੇ ਸ਼ਹਿਰ ਵਿੱਚ ਬਹੁਤ ਸਾਰੀਆਂ ਮੂਰਤੀਆਂ ਸਨ।

17ਫਿਰ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਵਿੱਚ ਗਿਆ। ਅਤੇ ਉਸ ਨੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਵੀ ਜਿਨ੍ਹਾਂ ਨੇ ਯਹੂਦੀਆਂ ਦੇ ਵਿਸ਼ਵਾਸ ਨੂੰ ਮੰਨ ਲਿਆ ਸੀ ਯਿਸ਼ੂ ਬਾਰੇ ਪ੍ਰਚਾਰ ਕੀਤਾ। ਉਹ ਹਰ ਰੋਜ਼ ਬਜ਼ਾਰਾਂ ਵਿੱਚ ਵੀ ਜਾਂਦਾ ਸੀ ਅਤੇ ਉਨ੍ਹਾਂ ਲੋਕਾਂ ਨਾਲ ਗੱਲ ਕਰਦਾ ਜਿਹੜੇ ਉਹ ਨੂੰ ਉੱਥੇ ਮਿਲਦੇ ਸੀ।

18ਏਪੀਕੁਰੀਅਨ ਅਤੇ ਸਟੋਇਕ ਦਾਰਸ਼ਨਿਕਾਂ ਦਾ ਸਮੂਹ ਉਸ ਨਾਲ ਬਹਿਸ ਕਰਨ ਲੱਗਾ। ਉਨ੍ਹਾਂ ਵਿੱਚੋਂ ਕੁਝ ਨੇ ਪੁੱਛਿਆ, “ਇਹ ਬੜਬੋਲਾ ਕੀ ਕਹਿਣ ਦੀ ਕੋਸ਼ਿਸ਼ ਕਰ ਰਿਹਾ ਹੈ?” ਹੋਰਾਂ ਨੇ ਟਿੱਪਣੀ ਕੀਤੀ, “ਕਿ ਉਹ ਲੋਕਾਂ ਨੂੰ ਨਵੇਂ ਦੇਵਤਿਆਂ ਬਾਰੇ ਸਿਖਾ ਰਿਹਾ ਹੈ ਜਿਸ ਬਾਰੇ ਅਸੀਂ ਨਹੀਂ ਸੁਣਿਆ,” ਉਨ੍ਹਾਂ ਨੇ ਇਹ ਇਸ ਲਈ ਕਿਹਾ ਕਿਉਂਕਿ ਪੌਲੁਸ ਯਿਸ਼ੂ ਅਤੇ ਉਸ ਦੇ ਪੁਨਰ-ਉਥਾਨ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰ ਰਿਹਾ ਸੀ।

19ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, “ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?

20ਕਿਉਂਕਿ ਤੁਹਾਡੇ ਦੁਆਰਾ ਦੱਸੀਆਂ ਗਈਆਂ ਗੱਲਾਂ ਸਾਡੇ ਲਈ ਕੰਨਾਂ ਲਈ ਅਨੌਖੀਆਂ ਹਨ। ਅਤੇ ਅਸੀਂ ਜਾਣਨਾ ਚਾਹੁੰਦੇ ਹਾਂ ਕਿ ਉਨ੍ਹਾਂ ਦਾ ਕੀ ਅਰਥ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.